ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੰਜਾਬ ਵਿਚ 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਉਮੀਦਵਾਰਾਂ ਨੂੰ ਸਬੰਧਤ ਬੀ.ਡੀ.ਪੀ.ਓ. ਪਾਸੋਂ ਕੋਈ ਬਕਾਇਆ ਨਹੀਂ ਜਾਂ ਐੱਨ.ਓ.ਸੀ. ਸਰਟੀਫਿਕੇਟ ਲੈਣ ਦੀ ਰੱਖੀ ਸ਼ਰਤ ਕਾਰਨ ਖ਼ਾਸ ਕਰਕੇ ਸੱਤਾ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਲਈ ਵੱਡੀ ਮੁਸੀਬਤ ਬਣੀ ਹੋਈ ਸੀ,
a href=”https://thesikhitv.com/wp-content/uploads/2018/12/gram.jpg”>
ਅਤੇ ਖ਼ਾਸ ਕਰਕੇ ਅਕਾਲੀ ਦਲ ਅਤੇ ਦੂਜੀਆਂ ਪਾਰਟੀਆਂ ਵਲੋਂ ਕਾਂਗਰਸ ਪਾਰਟੀ ਉਪਰ ਦੋਸ਼ ਲਗਾਏ ਜਾ ਰਹੇ ਸਨ ਕਿ ਸਿਆਸੀ ਦਬਾਅ ਹੇਠ ਸਬੰਧਤ ਅਧਿਕਾਰੀਆਂ ਵਲੋਂ ਪੰਚਾਇਤੀ ਚੋਣਾਂ ਲੜਨ ਵਾਲੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਜਾਣਬੁੱਝ ਕੇ ਇਹ ਸਰਟੀਫਿਕੇਟ ਜਾਰੀ ਨਹੀਂ ਕੀਤੇ ਜਾ ਰਹੇ |
ਇਸ ਸਮੱਸਿਆ ਨੂੰ ਹੱਲ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਚੋਣਾਂ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਘੱਟ ਸਮਾਂ ਹੋਣ ਕਰਕੇ ਜਿਹੜੇ ਉਮੀਦਵਾਰਾਂ ਨੂੰ ‘ਨੋ ਆਬਜੈਕਸ਼ਨ ਸਰਟੀਫਿਕੇਟ’ ਅਤੇ ‘ਨੋ ਡਿਊ ਸਰਟੀਫਿਕੇਟ’ ਸਬੰਧਤ ਅਧਿਕਾਰੀਆਂ ਪਾਸੋਂ ਲੈਣ ਲਈ ਮੁਸ਼ਕਿਲ ਆਉਂਦੀ ਹੈ ਜਾਂ ਉਹ ਇਹ ਕਿਸੇ ਕਾਰਨ ਵੀ ਸਰਟੀਫਿਕੇਟ ਹਾਸਲ ਕਰਨ ਵਿਚ ਅਸਮਰੱਥ ਹੁੰਦੇ ਹਨ ਤਾਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲਾ ਉਮੀਦਵਾਰ ਇਕ ਹਲਫ਼ੀਆ ਬਿਆਨ ਦੇਵੇ ਕਿ ਉਸ ਵੱਲ ਸਰਕਾਰ ਦਾ ਕੋਈ ਬਕਾਇਆ ਨਹੀਂ ਹੈ ਅਤੇ ਉਹ ਚੋਣ ਲੜਨ ਦੇ ਸਮਰੱਥ ਹੈ |
ਉਹ ਇਹ ਹਲਫ਼ੀਆ ਬਿਆਨ ਆਪਣੇ ਨਾਮਜ਼ਦਗੀ ਪੱਤਰ ਨਾਲ ਲਗਾ ਕੇ ਸਬੰਧਤ ਚੋਣ ਰਿਟਰਨਿੰਗ ਅਫ਼ਸਰ ਨੂੰ ਦੇ ਸਕਦਾ ਹੈ ਅਤੇ ਸਬੰਧਤ ਚੋਣ ਅਧਿਕਾਰੀ ਵਲੋਂ ਉਸ ਨੂੰ ਸਵੀਕਾਰ ਕੀਤਾ ਜਾਵੇਗਾ ਅਤੇ ਜੇਕਰ ਉਸ ਦਾ ਇਹ ਹਲਫ਼ੀਆ ਬਿਆਨ ਦਰੁਸਤ ਪਾਇਆ ਜਾਂਦਾ ਹੈ ਤਾਂ ਉਹ ਪੰਚਾਇਤੀ ਚੋਣ ਲੜਨ ਦੇ ਯੋਗ ਪਾਇਆ ਜਾਵੇ |
ਚੋਣ ਅਧਿਕਾਰੀ ਵਲੋਂ ਦਿੱਤੀਆਂ ਗਈਆਂ ਇਨ੍ਹਾਂ ਹਦਾਇਤਾਂ ਕਾਰਨ ਚੋਣਾਂ ਲੜਨ ਦੇ ਉਨ੍ਹਾਂ ਉਮੀਦਵਾਰਾਂ ਦੇ ਚਿਹਰਿਆਂ ਉੱਪਰ ਜ਼ਰੂਰ ਖ਼ੁਸ਼ੀ ਆ ਜਾਵੇਗੀ, ਜਿਹੜੇ ਆਪਣੇ ਵਿਰੋਧੀਆਂ ਕਾਰਨ ਕੋਈ ਬਕਾਇਆ ਨਾ ਹੋਣ ਦਾ ਸਰਟੀਫਿਕੇਟ ਹਾਸਲ ਕਰਨ ਵਿਚ ਨਾਕਾਮਯਾਬ ਹੋ ਰਹੇ ਹਨ ਅਤੇ ਉਨ੍ਹਾਂ ਦੇ ਚੋਣ ਲੜਨ ਦੇ ਆਸਾਰ ਬਹੁਤ ਹੀ ਘੱਟ ਬਣੇ ਹੋਏ ਸਨ |
ਤਾਜਾ ਜਾਣਕਾਰੀ