ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਸਵੇਰੇ ਸਵੇਰੇ ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਘਰੇ ਪਿਆ ਸੋਗ ਹੋਈ ਮੌਤ
ਪੰਜਾਬੀ ਗਾਇਕ, ਗੀਤਕਾਰ ਤੇ ਅਦਾਕਾਰ ਅੰਮ੍ਰਿਤ ਮਾਨ ਦੇ ਘਰ ਸੋਗ ਦੀ ਲਹਿਰ ਛਾਈ ਹੈ। ਦਰਅਸਲ, ਅੰਮ੍ਰਿਤ ਮਾਨ ਦੀ ਦਾਦੀ ਦਾ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅੰਮ੍ਰਿਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਾਦੀ ਦੀ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅੰਮ੍ਰਿਤ ਮਾਨ ਨੇ ਬੇਹੱਦ ਭਾਵੁਕ ਕੈਪਸ਼ਨ ਲਿਖੀ ਹੈ,
ਜਿਸ ਉਨ੍ਹਾਂ ਨੇ ਲਿਖਿਆ, ”ਮੇਰੀ ਪਿਆਰੀ ਦਾਦੀ ਮਾਂ ਸਾਨੂੰ ਛੱਡ ਕੇ ਚੱਲੀ ਗਈ… ਗੱਲਾਂ ਤਾਂ ਬਹੁਤ ਕਰਨੀਆਂ ਸੀ ਹਾਲੇ ਤੇਰੇ ਨਾਲ ਦਾਦੀ ਪਰ ਪ੍ਰਮਾਤਮਾ ਨੂੰ ਸ਼ਾਇਦ ਮਨਜ਼ੂਰ ਨਹੀਂ ਸੀ… ਸਾਡੇ ਦਿਲਾਂ ਵਿਚ ਹਮੇਸ਼ਾ ਤੇਰੀ ਯਾਦ ਤੇ ਪਿਆਰ ਰਹੇਗਾ… ਤੇਰੀਆਂ ਅਸੀਸਾਂ ਕਰਕੇ ਈ ਇਥੇ ਤੱਕ ਪਹੁੰਚਿਆ ਆ… ਆਰ. ਆਈ. ਪੀ. ਦਾਦੀ ਮਾਂ…”।
ਦੱਸ ਦਈਏ ਕਿ ਅੰਮ੍ਰਿਤ ਮਾਨ ਦੀ ਇਸ ਪੋਸਟ ਤੋਂ ਬਾਅਦ ਪੰਜਾਬੀ ਸਿਤਾਰੇ ਉਨ੍ਹਾਂ ਨੂੰ ਇਸ ਦੁੱਖ ਦੀ ਘੜੀ ‘ਚ ਹੌਂਸਲਾ ਦੇ ਰਹੇ ਹਨ। ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਜੈਜ਼ੀ ਬੀ ਨੇ ਪੋਸਟ ‘ਤੇ ਕੁਮੈਂਟ ਕੀਤਾ ਹੈ, ਜਿਸ ‘ਚ ਉਨ੍ਹਾਂ ਨੇ ਲਿਖਿਆ, ”ਵਾਹਿਗੁਰੂ ਜੀ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।”
ਦੱਸਣਯੋਗ ਹੈ ਕਿ ਅੰਮ੍ਰਿਤ ਮਾਨ ਕਈ ਸੁਪਰਹਿੱਟ ਗੀਤ ਦਰਸ਼ਕਾਂ ਦੀ ਝੋਲੀ ‘ਚ ਪਾ ਚੁੱਕੇ ਹਨ। ਗਾਇਕੀ ਦੇ ਨਾਲ-ਨਾਲ ਅੰਮ੍ਰਿਤ ਮਾਨ ਨੇ ਪੰਜਾਬੀ ਫਿਲਮ ਇੰਡਸਟਰੀ ‘ਚ ਪੈਰ ਪਸਾਰ ਲਾਏ ਹਨ। ਉਨ੍ਹਾਂ ਨੇ ‘ਚੰਨਾ ਮੇਰਿਆ’ ਨਾਲ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਦੀ ਫਿਲਮ ‘ਦੋ ਦੂਣੀ ਪੰਜ’ ਤੇ ‘ਆਟੇ ਦੀ ਚਿੜੀ’ ਆਈ, ਜਿਸ ‘ਚ ਅੰਮ੍ਰਿਤ ਮਾਨ ਦੀ ਅਦਾਕਾਰੀ ਨੂੰ ਲੋਕਾਂ ਵਲੋਂ ਪਸੰਦ ਕੀਤਾ ਗਿਆ।
ਤਾਜਾ ਜਾਣਕਾਰੀ