ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਸਵੇਰੇ 11 ਵਜੇ ਨਾਲ ਵੱਡੀ ਖਬਰ ਬੀਬੀ ਜਗੀਰ ਕੌਰ ਬਾਰੇ ਆਈ ਹੈ ਦੇਖੋ ਪੂਰੀ ਖਬਰ ……
ਹੁਣੇ ਹੁਣੇ ਬੀਬੀ ਜਗੀਰ ਕੌਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ – ਆਪਣੀ ਧੀ ਹਰਪ੍ਰੀਤ ਕੌਰ ਦੇ ਕਤਲ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਉਸਨੂੰ ਬਰੀ ਕਰ ਦਿੱਤਾ ਹੈ। ,,,,,, ਹਾਈਕੋਰਟ ਨੇ ਸੀਬੀਆਈ ਅਦਾਲਤ ਵੱਲੋਂ ਬੀਬੀ ਜਗੀਰ ਨੂੰ ਸੁਣਾਈ ਗਈ 5 ਸਾਲ ਦੀ ਸਜ਼ਾ ਨੂੰ ਮੁਆਫ਼ ਕਰ ਦਿੱਤਾ ਹੈ। ਹਾਈਕੋਰਟ ਨੇ ਸੀਬੀਆਈ ਦੀ ਅਰਜ਼ੀ ਨੂੰ ਵੀ ਖਾਰਿਜ ਕਰ ਦਿੱਤਾ। ਤੁਹਾਨੂੰ ਦੱਸ ਦਈਏ ਕਿ ਮਾਰਚ 2012 ਨੂੰ ਬੀਬੀ ਜਗੀਰ ਕੌਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜ ਸਾਲ ਦੀ ਕੈਦ ਸੁਣਾਈ ਗਈ ਸੀ। ਇਸ ਸਜ਼ਾ ਖ਼ਿਲਾਫ਼ ਸਾਲ 2012 ਵਿੱਚ ਹੀ ਬੀਬੀ ਜਗੀਰ ਕੌਰ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਉਦੋਂ ਤੋਂ ਜਗੀਰ ਕੌਰ ਜ਼ਮਾਨਤ ‘ਤੇ ਚੱਲ ਰਹੀ ਸੀ ਤੇ ਅੱਜ ਹਾਈਕੋਰਟ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ।
ਬਰੀ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਨਿਊਜ਼18 ਨਾਲ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਫ਼ੈਸਲੇ ਨਾਲ ਵੱਡੀ ਰਾਹਤ ਮਿਲੀ ਹੈ ਤੇ ਕਾਨੂੰਨ ‘ਤੇ ਉਨ੍ਹਾਂ ਦਾ ਭਰੋਸਾ ਵਧਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਫ਼ੈਸਲੇ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੇ ਪ੍ਰਮਾਤਮਾ ਦਾ ਸ਼ੁਕਰ ਅਦਾ ਕਰਨ ਜਾਣਗੇ।
ਕੀ ਹੈ ਪੂਰਾ ਮਾਮਲਾ:
ਬੀਬੀ ਜਗੀਰ ਕੌਰ ਦੀ ਧੀ ਦੀ 20 ਅਪ੍ਰੈਲ, 2000 ਨੂੰ ਸ਼ੱਕੀ ਹਾਲਾਤ ‘ਚ ਮੌਤ ਹੋ ਗਈ ਸੀ। ਅਗਲੇ ਦਿਨ ਬੀਬੀ ਦੇ ਜੱਦੀ ਪਿੰਡ ‘ਚ ਹਰਪ੍ਰੀਤ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਪਰ ਕੁਝ ਦਿਨਾਂ ਬਾਅਦ ਬੇਗੋਵਾਲ ਦੇ ਕਮਲਜੀਤ ਸਿੰਘ ਨਾਮ ਦੇ ਨੌਜਵਾਨ ਨੇ ਦਾਅਵਾ ਕੀਤਾ ਕਿ ਉਹ ਹਰਪ੍ਰੀਤ ਦਾ ਪਤੀ ਹੈ ਤੇ ਹਰਪ੍ਰੀਤ ਗਰਭਵਤੀ ਸੀ। 27 ਅਪ੍ਰੈਲ ਨੂੰ ਉਕਤ ਨੌਜਵਾਨ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ। ਹਾਈਕੋਰਟ ਨੇ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਸਨ। ਪਟਿਆਲਾ ਦੀ ਸੀ. ਬੀ. ਆਈ. ਅਦਾਲਤ ਨੇ ਮਾਰਚ, 2012 ‘ਚ ਬੀਬੀ ਜਗੀਰ ਕੌਰ ਨੂੰ 5 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਸ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।