ਨਿਊਯਾਰਕ ਹੁਣ ਵਿਸ਼ਵ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਸਭ ਤੋਂ ਵੱਡਾ ਕੇਂਦਰ ਬਣ ਗਿਆ ਹੈ। ਇੱਥੇ ਕੋਵਿਡ-19 ਮਾਮਲਿਆਂ ਦੀ ਗਿਣਤੀ ਚੀਨ ਦੇ ਹੁਬੇਈ ਸੂਬੇ ਨੂੰ ਪਛਾੜ ਗਈ ਹੈ, ਜਿੱਥੇ ਇਹ ਪ੍ਰਕੋਪ ਤਿੰਨ ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ। ਨਿਊਯਾਰਕ ਦੇ ਗਵਰਨਰ ਐਂਡਰਿਊ ਕੁਓਮੋ ਨੇ ਕਿਹਾ ਕਿ ਸੂਬੇ ਨੇ ਰਾਤੋ-ਰਾਤ 9,298 ਨਵੇਂ ਕੋਵਿਡ-19 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ, ਜਿਸ ਨਾਲ ਕੁੱਲ ਕਨਫਰਮਡ ਮਾਮਲੇ 75,795 ਹੋ ਗਏ ਹਨ। ਓਧਰ ਜੌਨਸ ਹਾਪਕਿਨਜ਼ ਯੂਨੀਵਰਸਿਟੀ ਮੁਤਾਬਕ, ਚੀਨ ਦੇ ਹੁਬੇਈ ਸੂਬੇ ਵਿਚ ਪਿਛਲੇ ਸਾਲ ਦਸੰਬਰ ਵਿਚ ਵਾਇਰਸ ਦੇ ਉਭਰਨ ਤੋਂ ਬਾਅਦ ਹੁਣ ਤੱਕ 67,801 ਕੇਸਾਂ ਦੀ ਪੁਸ਼ਟੀ ਹੋਈ ਹੈ।
ਨਿਊਯਾਰਕ ਸੂਬੇ ਵਿਚ ਕਨਫਰਮਡ ਮਾਮਲਿਆਂ ਵਿਚੋਂ 43,139 ਮਾਮਲੇ ਇਕੱਲੇ ਨਿਊਯਾਰਕ ਸ਼ਹਿਰ ਵਿਚ ਹਨ। ਗਵਰਨਰ ਨੇ ਕਿਹਾ ਕਿ ਜਦੋਂ ਤੋਂ ਇਹ ਇੱਥੇ ਆਇਆ ਹੈ ਅਸੀਂ ਪਹਿਲੇ ਦਿਨ ਤੋਂ ਇਸ ਦੇ ਪਿੱਛੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਇਸ ਵਾਇਰਸ ਨੂੰ ਘੱਟ ਕਰਕੇ ਸਮਝਿਆ ਪਰ ਇਹ ਵਧੇਰੇ ਸ਼ਕਤੀਸ਼ਾਲੀ ਹੈ, ਇਹ ਸਾਡੀ ਉਮੀਦ ਨਾਲੋਂ ਕਿਤੇ ਖਤਰਨਾਕ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |