BREAKING NEWS
Search

ਹੁਣੇ ਹੁਣੇ ਅਮਰੀਕਾ ਤੋਂ ਆਈ ਵੱਡੀ ਖਬਰ ਇਸ ਇਲਾਕੇ ਚ ਹੋਇਆ ਹਮਲਾ ਸੜਕਾਂ ਕੀਤੀਆਂ ਗਈਆਂ ਬੰਦ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਜਿੱਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਉਥੇ ਹੀ ਸਰਕਾਰ ਵੱਲੋਂ ਇਸ ਸਥਿਤੀ ਨਾਲ ਨਜਿੱਠਣ ਲਈ ਕਰੋਨਾ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ। ਅਮਰੀਕਾ ਵਰਗੇ ਮਹਾ ਸ਼ਕਤੀਸ਼ਾਲੀ ਦੇਸ਼ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖ ਕੇ ਕੋਈ ਬਹੁਤ ਸਾਰੇ ਇੰਤਜਾਮ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਸਕੇ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਦਿੱਤੀ ਜਾਂਦੀ ਹੈ, ਜਿਸ ਦਾ ਅਸਰ ਦੇਸ਼ ਦੀ ਹਾਲਤ ਉੱਪਰ ਪੈਂਦਾ ਹੈ।

ਅਜਿਹੇ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਦਮ ਚੁੱਕੇ ਜਾਂਦੇ ਹਨ। ਜਿਸ ਸਦਕਾ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਹੁਣ ਅਮਰੀਕਾ ਵਿਚ ਵੱਡਾ ਹਮਲਾ ਹੋਇਆ ਹੈ ਜਿਸ ਕਾਰਨ ਸੜਕਾਂ ਬੰਦ ਕੀਤੀਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਅਟਲਾਂਟਾ ਵਿਚ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਵੱਲੋਂ ਗੋਲੀਬਾਰੀ ਤੋਂ ਬਾਅਦ ਅਟਲਾਂਟਾ ‘ਚ ਪ੍ਰਮੁੱਖ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਗੋਲੀਬਾਰੀ ਦੀ ਇਹ ਘਟਨਾ ਬੁੱਧਵਾਰ ਸਵੇਰ ਨੂੰ ਸਹਿਰ ਵਿੱਚ ਵਾਪਰੀ ਹੈ।ਜਿੱਥੇ ਅੰਦਰ ਘੱਟੋ-ਘੱਟ ਚਾਰ ਚੌਂਕਾ ਨੂੰ ਬੰਦ ਕਰਕੇ ਪ੍ਰਮੁੱਖ ਸੜਕਾਂ ਨੂੰ ਬੰਦ ਕੀਤਾ ਗਿਆ ਹੈ। ਪ੍ਰਾਪਤ ਖਬਰ ਮੁਤਾਬਕ ਅਪਰਾਧੀ ਵੱਲੋਂ ਦੋ ਮੰਜਲਾ ਇਮਾਰਤ ਵਿਚ ਗਲੀ ਵਿਚ ਅਧਿਕਾਰੀਆਂ ਉੱਪਰ ਗੋਲੀਬਾਰੀ ਕੀਤੀ ਗਈ ਹੈ। ਜਿੱਥੇ ਇਸ ਘਟਨਾ ਵਿਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ ਉਥੇ ਪੁਲੀਸ ਵੱਲੋਂ ਵੀ ਜਵਾਬੀ ਕਾਰਵਾਈ ਕਰਦੇ ਹੋਏ ਅਪਰਾਧੀ ਉਪਰ ਗੋਲੀ ਚਲਾਈ ਗਈ ਹੈ।

ਜਿਸ ਨੂੰ ਕਾਬੂ ਕਰਨ ਵਾਸਤੇ ਸ਼ਹਿਰ ਦੇ ਪ੍ਰਮੁੱਖ ਰਸਤਿਆਂ ਨੂੰ ਬੰਦ ਕੀਤਾ ਗਿਆ ਹੈ। ਜਿਸ ਸਦਕਾ ਉਸਨੂੰ ਸ਼ਹਿਰ ਅੰਦਰ ਹੀ ਕਾਬੂ ਕੀਤਾ ਜਾ ਸਕੇ। ਪੁਲਿਸ ਵੱਲੋ ਰਸਤੇ ਨੂੰ ਬੰਦ ਕਰਕੇ ਅਪਰਾਧੀ ਨੂੰ ਸ਼ਹਿਰ ਅੰਦਰ ਹੀ ਰੋਕ ਲਿਆ ਗਿਆ ਹੈ। ਜਿਸ ਵੱਲੋਂ ਇਸ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਉਥੇ ਹੀ ਐਮਰਜੰਸੀ ਹਲਾਤਾਂ ਨਾਲ ਨਜਿੱਠਣ ਲਈ ਇਕ ਐਂਬੂਲੈਂਸ, ਅਧਿਕਾਰੀਆਂ ਦੇ ਕਈ ਦਸਤਿਆਂ ,ਇਕ ਬਖਤਰਬੰਦ ਵਾਹਨ, ਨੂੰ ਤੈਨਾਤ ਕੀਤਾ ਗਿਆ ਹੈ। ਸ਼ਹਿਰ ਵਿਚ ਇਸ ਘਟਨਾ ਕਾਰਨ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।



error: Content is protected !!