ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅੰਮ੍ਰਿਤਸਰ: ਚਮਰੰਗ ਰੋਡ ‘ਤੇ ਅੱਜ ਬਾਅਦ ਦੁਪਹਿਰ ਅਚਾਨਕ ਝੁੱਗੀਆਂ ਨੂੰ ਅੱਗ ਲੱਗ ਗਈ ਜਿਸ ਕਾਰਨ 80 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਗਈਆਂ ਤੇ 500 ਦੇ ਕਰੀਬ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ। ਅੱਗ ਲੱਗਣ ਦੇ ਕਾਰਨ ਰੋਜ਼ਮੱਰਾ ਦੀ ਜ਼ਿੰਦਗੀ ਵਿੱਚ ਵਰਤਿਆ ਜਾਣ ਵਾਲਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ।
ਪ੍ਰਸ਼ਾਸਨ ਨੇ ਇਸ ਮਾਮਲੇ ਦੀ ਜਾਂਚ ਦੇ ਆਰਡਰ ਦੇ ਦਿੱਤੇ ਹਨ ਪਰ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਦੇ ਨਾਲ ਹੀ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਅੱਜ ਬਾਅਦ ਦੁਪਹਿਰ ਚਮਰੰਗ ਰੋਡ ਉੱਪਰ ਸਥਿਤ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੀ ਜਗ੍ਹਾ ਤੇ ਪਰਵਾਸੀ ਮਜ਼ਦੂਰਾਂ ਦੀਆਂ ਬਣੀਆਂ ਝੁੱਗੀਆਂ ਵਿੱਚ ਅਚਾਨਕ ਅੱਗ ਲੱਗ ਗਈ। ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪੁੱਜੀਆਂ ਤੇ ਅੱਗ ‘ਤੇ ਕਾਬੂ ਪਾਇਆ।
ਤਕਰੀਬਨ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਪ੍ਰਸ਼ਾਸਨ ਨੇ ਇਸ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਾ ਹੋਣ ਦਾ ਦਾਅਵਾ ਕੀਤਾ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ‘ਚ ਅੱਗ ਨੇ ਕੀਤੇ 500 ਲੋਕ ਬੇਘਰ
ਤਾਜਾ ਜਾਣਕਾਰੀ