ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਅੱਧੀ ਰਾਤ ਨੂੰ ਅਮਰੀਕਾਤੋਂ ਬਹੁਤ ਹੀ ਦੁੱਖਦਾਈ ਖਬਰ ਆ ਰਹੀ ਹੈ
ਨਿਊਯਾਰਕ ਦੇ ਫਾਇਰ ਬ੍ਰਿਗੇਡ ਵਿਭਾਗ ਨੇ ਕਿਹਾ ਕਿ ਹਰਲੇਮ ਦੀ ਇਕ ਰਿਹਾਇਸ਼ੀ ਇਮਾਰਤ ‘ਚ ਤੜਕੇ ਲੱਗੀ ਅੱਗ ਕਾਰਨ ਚਾਰ ਬੱਚਿਆਂ ਸਣੇ 6 ਲੋਕਾਂ ਦੀ ਮੌਤ ਹੋ ਗਈ।
ਫਾਇਰ ਬ੍ਰਿਗੇਡ ਕਮਿਸ਼ਨਰ ਡੈਨੀਅਲ ਨਿਗਰੋ ਨੇ ਕਿਹਾ ਕਿ ਉਨ੍ਹਾਂ ਨੂੰ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਕਰੀਬ ਪੌਣੇ 2 ਵਜੇ ਇਕ ਵਿਅਕਤੀ ਤੋਂ 142 ਸਟ੍ਰੀਟ ਦੇ ਨੇੜੇ ਸੈਵੈਂਥ ਐਵੇਨਿਊ ‘ਤੇ ਸੱਤ ਫ੍ਰੇਡ ਸੈਮਯੂਲਸ ਹਾਊਸੇਜ਼ ‘ਚ ਅੱਗ ਲੱਗਣ ਦੀ ਜਾਣਕਾਰੀ ਮਿਲੀ।
ਨਿਗਰੋ ਨੇ ਕਿਹਾ ਕਿ ਇਮਾਰਤ ਦੀ ਪੰਜਵੀਂ ਮੰਜ਼ਿਲ ‘ਤੇ ਲੱਗੀ ਅੱਗ ‘ਤੇ ਕਾਬੂ ਪਾਉਣ ਲਈ ਤਿੰਨ ਮਿੰਟ ਦੇ ਅੰਦਰ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਕੋਸ਼ਿਸ਼ ਸ਼ੁਰੂ ਕੀਤੀ।
ਉਨ੍ਹਾਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਕਰਮਚਾਰੀ ਜਦੋਂ ਅੱਗ ਬੁਝਾਉਣ ਦੌਰਾਨ ਘਰ ਦੇ ਪਿਛਲੇ ਦੋ ਕਮਰਿਆਂ ‘ਚ ਪਹੁੰਚੇ ਤਾਂ ਉਨ੍ਹਾਂ ਨੂੰ ਕਮਰੇ ‘ਚੋਂ 6 ਲੋਕਾਂ ਦੀਆਂ ਲਾਸ਼ਾਂ ਮਿਲੀਆਂ, ਜਿਨ੍ਹਾਂ ‘ਚ ਚਾਰ ਬੱਚੇ ਵੀ ਸਨ।
ਮੰਨਿਆ ਜਾ ਰਿਹਾ ਹੈ ਕਿ ਉਹ ਸਾਰੇ ਇਕੋ ਪਰਿਵਾਰ ਦੇ ਮੈਂਬਰ ਸਨ। ਨਿਗਰੋ ਨੇ ਕਿਹਾ ਮੌਕੇ ‘ਤੇ ਤਕਰੀਬਨ 100 ਫਾਇਰ ਬ੍ਰਿਗੇਡ ਕਰਮਚਾਰੀ ਮੌਜੂਦ ਸਨ ਤੇ ਉਨ੍ਹਾਂ ਨੂੰ ਅੱਗ ‘ਤੇ ਕਾਬੂ ਪਾਉਣ ਲਈ ਇਕ ਘੰਟੇ ਤੋਂ ਜ਼ਿਆਦਾ ਦਾ ਸਮਾਂ ਲੱਗਿਆ।
ਤਾਜਾ ਜਾਣਕਾਰੀ