BREAKING NEWS
Search

ਹੁਣੇ ਹੁਣੇ ਆਈ ਮਾੜੀ ਖਬਰ ਸਵਾਰੀਆਂ ਵਾਲਾ ਜਹਾਜ ਹੋਇਆ ਕਰੇਸ਼ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿੱਚ ਵਾਪਰਨ ਵਾਲੇ ਹਾਦਸੇ ਆਏ ਦਿਨ ਹੀ ਲੋਕਾਂ ਨੂੰ ਦੁੱਖ ਦੇ ਸਾਏ ਹੇਠ ਲੈ ਆਉਂਦੇ ਹਨ। ਦੁਨੀਆ ਵਿਚ ਇਕ ਤਾਂ ਪਹਿਲਾਂ ਹੀ ਕਰੋਨਾ ਨੇ ਅਜਿਹੀ ਦਹਿਸ਼ਤ ਪੈਦਾ ਕੀਤੀ ਹੈ ਜੋ ਲੋਕਾਂ ਦੇ ਮਨਾਂ ਉਪਰ ਅਜੇ ਵੀ ਕਾਇਮ ਹੈ। ਇਸ ਕਰੋਨਾ ਦੇ ਕਾਰਨ ਦੁਨੀਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆਈਆਂ ਹਨ ਜਿਸ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਜਿੱਥੇ ਬਹੁਤ ਸਾਰੀਆਂ ਕੁਦਰਤੀ ਆਫ਼ਤਾਂ ਕਾਰਨ ਲੋਕ ਮੌਤ ਦਾ ਸ਼ਿਕਾਰ ਹੋ ਰਹੇ ਹਨ ਉਥੇ ਹੀ ਵਾਪਰਨ ਵਾਲੇ ਹਾਦਸੇ ਵਿੱਚ ਵੀ ਵਾਧਾ ਹੋਇਆ ਹੈ। ਜਿੱਥੇ ਹਵਾਈ ਸਫਰ ਨੂੰ ਸਭ ਤੋਂ ਸੁਰੱਖਿਅਤ ਸਫਰ ਮੰਨਿਆ ਜਾਂਦਾ ਹੈ ਜਿਸ ਰਾਹੀਂ ਇਨਸਾਨ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਅਸਾਨੀ ਨਾਲ ਆਪਣਾ ਸਫਰ ਤੈਅ ਕਰ ਸਕਦਾ ਹੈ। ਹੁਣ ਸਵਾਰੀਆਂ ਨਾਲ ਭਰਿਆ ਹੋਇਆ ਜਹਾਜ਼ ਕਰੈਸ਼ ਹੋਇਆ ਹੈ ਜਿਸ ਬਾਰੇ ਸੋਗ ਭਰੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਰਮਨ ਤੋਂ ਸਾਹਮਣੇ ਆਈ ਹੈ ਜਿੱਥੇ ਦੱਖਣੀ ਪੱਛਮੀ ਜਰਮਨੀ ਵਿਚ ਸ਼ਨੀਵਾਰ ਨੂੰ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ।

ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸ਼ਨੀਵਾਰ ਦੀ ਸਵੇਰ ਨੂੰ ਸਟੱਟਗਾਰਟ ਹਵਾਈ ਅੱਡੇ ਤੋਂ ਜਹਾਜ਼ ਨੇ ਉਡਾਣ ਭਰੀ ਸੀ। ਉਸ ਸਮੇਂ ਹੀ ਸਵਾਰੀਆਂ ਨਾਲ ਭਰਿਆ ਹੋਇਆ ਇਹ ਜਹਾਜ਼ ਸ਼ਹਿਰ ਦੇ ਦੱਖਣੀ ਹਿੱਸੇ ਵਿਚ ਸਥਿਤ ਵੁਡਲੈਂਡ ਇਲਾਕੇ ਵਿਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਦੌਰਾਨ ਜਹਾਜ਼ ਵਿੱਚ ਲੱਗਾ ਹੋਇਆ ਇਕ ਫਲਾਈਟ ਰਿਕਾਰਡਰ ਮਿਲ ਗਿਆ ਹੈ। ਉਥੇ ਹੀ ਬਚਾਅ ਕਰਮਚਾਰੀਆਂ ਵੱਲੋਂ ਇਸ ਹਾਦਸੇ ਦੌਰਾਨ ਜਹਾਜ਼ ਵਿਚ ਸਵਾਰ ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

ਜਹਾਜ਼ ਦੇ ਕਰੈਸ਼ ਹੋਣ ਦੇ ਕਾਰਨਾਂ ਦਾ ਜਲਦੀ ਹੀ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ ਵਿਚ ਕਿੰਨੇ ਲੋਕਾਂ ਦੀ ਮੌਤ ਹੋਈ ਹੈ ਇਸ ਬਾਰੇ ਕੋਈ ਵੀ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਉਥੇ ਹੀ ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਸਵਾਰ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਹੈ।



error: Content is protected !!