BREAKING NEWS
Search

ਹੁਣੇ ਹੁਣੇ ਆਈ ਵੱਡੀ ਖਬਰ ਸਾਬਕਾ ਮੁੱਖ ਮੰਤਰੀ ਨੂੰ ਹੋ ਗਿਆ ਕੋਰੋਨਾ ਹਸਪਤਾਲ ਕਰਾਇਆ ਗਿਆ ਦਾਖਲ

ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਬੈਂਗਲੁਰੂ: ਕਰਨਾਟਕ ਵਿੱਚ ਕੋਰੋਨਾ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਵਾਇਰਸ ਨੇ ਕਈ ਵੀਵੀਆਈਪੀਜ਼ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ ਹੈ। ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਰੁੱਪਾ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਐਸ. ਸਿਧਰਮੱਈਆ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਦੇਰ ਰਾਤ ਮਨੀਪਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੁੱਖ ਮੰਤਰੀ ਸਿੱਧਾਰਮੈਯਾ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਲਿਖਿਆ ਗਿਆ, ‘ਮੇਰੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੇਰੀ ਅਪੀਲ ਹੈ ਕਿ ਉਹ ਸਾਰੇ ਜਿਹੜੇ ਮੇਰੇ ਸੰਪਰਕ ਵਿੱਚ ਆਏ ਹਨ, ਆਪਣੇ ਸਿਸਟਮ ਦੇਖਣ ਤੇ ਖੁਦ ਨੂੰ ਕੁਆਰੰਟੀਨ ਕਰ ਲੈਣ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 2 ਅਗਸਤ ਯਾਨੀ ਕਿ ਐਤਵਾਰ ਨੂੰ ਨੂੰ ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮਨੀਪਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਅਗਲੇ ਦਿਨ ਯੇਦੀਯੁਰੱਪਾ ਦੀ ਧੀ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ।

ਕਰਨਾਟਕ ‘ਚ ਹੁਣ ਤੱਕ ਕੋਰੋਨਾ ਦੇ 1 ਲੱਖ 40 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 2500 ਤੋਂ ਵੱਧ ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। ਜਦ ਕਿ 62000 ਤੋਂ ਵੱਧ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।



error: Content is protected !!