ਮੌੜ ਘੋੜ ਬੋਹੜ ਥਲੇ
ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਯੂ-ਟਰਨ ਲੈਂਦੇ ਹੋਏ ਵਿਧਾਇਕੀ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ। ਸੁਖਪਾਲ ਖਹਿਰਾ ਨੇ 25 ਅਪ੍ਰੈਲ ਨੂੰ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਵੱਖਰੀ ਪਾਰਟੀ ਬਣਾ ਲਈ ਸੀ। ਉਸ ਸਮੇਂ ਅਸਤੀਫਾ ਦਿੰਦਿਆਂ ਸੁਖਪਾਲ ਖਹਿਰਾ ਨੇ ਬਕਾਇਦਾ ਇਹ ਵੀ ਆਖਿਆ ਸੀ ਕਿ ਉਹ ਇਹ ਕਦਮ ਆਪਣੇ ਹਲਕਾ ਭੁਲੱਥ ਦੀ ਜਨਤਾ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਚੁੱਕ ਰਹੇ ਹਨ।
ਦੱਸਣਯੋਗ ਹੈ ਕਿ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨਾਲ ਆਪ ਮੁਖਤਿਆਰੀ ਦੀ ਮੰਗ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਸੁਖਪਾਲ ਖਹਿਰਾ ਨੂੰ ਪਾਰਟੀ ‘ਚੋਂ ਬਾਹਰ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਖਹਿਰਾ ਨੇ ਪਾਰਟੀ ਅਤੇ ਵਿਧਾਇਕੀ ‘ਚੋਂ ਅਸਤੀਫਾ ਦੇ ਕੇ ਆਪਣੀ ਪਾਰਟੀ (ਪੰਜਾਬ ਏਕਤਾ ਪਾਰਟੀ) ਬਣਾ ਲਈ ਸੀ।
ਇਸ ਦੌਰਾਨ ਬਕਾਇਦਾ ਖਹਿਰਾ ਵਲੋਂ ਪੰਜਾਬ ਡੈਮੋਕ੍ਰੇਟਿਕ ਗਠਜੋੜ ਨਾਲ ਬਠਿੰਡਾ ਤੋਂ ਪਾਰਲੀਮੈਂਟ ਤੇ ਵੀ ਵੋਟਾਂ ਚ ਖੜੇ ਸੀ ਜਿਸ ਵਿਚ ਉਨ੍ਹਾਂ ਨੂੰ ਵੱਡੀ ਹਾਰ ਦਾ ਮੂੰਹ ਦੇਖਣਾ ਪਿਆ। ਹੁਣ ਜਦੋਂ ਸੁਖਪਾਲ ਖਹਿਰਾ ਨੇ ਯੂ-ਟਰਨ ਲੈਂਦੇ ਹੋਏ ਵਿਧਾਇਕੀ ਤੋਂ ਦਿੱਤਾ ਅਸਤੀਫਾ ਵਾਪਸ ਲੈ ਲਿਆ ਹੈ ਤਾਂ ਅਜਿਹੇ ‘ਚ ਦੇਖਣਾ ਇਹ ਹੋਵੇਗਾ ਆਮ ਆਦਮੀ ਪਾਰਟੀ ਵਿਚ ਉਨ੍ਹਾਂ ਦੀ ਵਾਪਸੀ ਹੁੰਦੀ ਹੈ ਜਾਂ ਨਹੀਂ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ