ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਮੌਸਮ ਵਿਚ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਬੀਤੇ ਦਿਨੀਂ ਇਥੇ ਮਨਾਏ ਗਏ ਦਸਹਿਰੇ ਦੇ ਤਿਉਹਾਰ ਕਾਰਨ ਧੂੰਆ ਫੈਲ ਗਿਆ ਹੈ, ਉਥੇ ਹੀ ਝੋਨੇ ਦੀ ਕਟਾਈ ਵੀ ਕੀਤੀ ਜਾ ਰਹੀ ਹੈ ਜਿਸ ਕਾਰਨ ਸਾਹ ਲੈਣ ਵਾਲੇ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ। ਜਦ ਅਚਾਨਕ ਹੀ ਮੌਸਮ ਬਦਲ ਜਾਂਦਾ ਹੈ ਤਾਂ ਮੀਂਹ ਹੋਣ ਕਾਰਨ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਹੋਣ ਵਾਲੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ ਜਿਸ ਵਿਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।
ਉੱਥੇ ਹੀ ਬੀਤੇ ਸਮੇਂ ਇਸ ਮੌਸਮ ਦੀ ਤਬਦੀਲੀ ਕਾਰਨ ਹਿਮਾਚਲ ਪ੍ਰਦੇਸ਼ ਵਿਚ ਵੀ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਸੀ ਜਿਥੇ,ਬੱਦਲ ਫਟਣ ਅਤੇ ਜ਼ਮੀਨ ਖਿਸਕਣ ਕਾਰਨ ਬਹੁਤ ਸਾਰੇ ਸੈਲਾਨੀਆਂ ਦੀ ਜਾਨ ਵੀ ਚਲੀ ਗਈ ਸੀ। ਹੁਣ ਇੱਥੇ ਬੱਦਲ ਫਟਣ ਕਾਰਨ ਭਾਰੀ ਤਬਾਹੀ ਹੋਈ ਦੀ ਖਬਰ ਸਾਹਮਣੇ ਆਈ ਹੈ ਜਿਸ ਕਾਰਨ ਪ੍ਰਧਾਨ ਮੰਤਰੀ ਤੱਕ ਨੂੰ ਫਿਕਰ ਪੈ ਗਿਆ ਹੈ। ਜਿਨ੍ਹਾਂ ਵੱਲੋਂ ਇਹ ਕੰਮ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉੱਤਰਾਖੰਡ ਦੇ ਨੈਨੀਤਾਲ ਵਿਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਲੋਕ ਪਹਿਲਾਂ ਹੀ ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਹਨ।
ਹੁਣ ਬਦਲ ਫਟਣ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਪਹਿਲਾਂ ਹੀ ਉਤਰਾਖੰਡ ਵਿਚ ਹੋਣ ਵਾਲੀ ਭਾਰੀ ਬਰਸਾਤ ਦੇ ਕਾਰਨ 9 ਲੋਕ ਮਾਰੇ ਗਏ ਹਨ। ਉਥੇ ਹੀ ਬੱਦਲ ਫਟਣ ਦੀ ਘਟਨਾ ਕਾਰਨ ਵੀ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।
ਕਿਉਂਕਿ ਬਹੁਤ ਸਾਰੇ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਜਿੱਥੇ ਲੋਕਾਂ ਨੂੰ ਬਚਾਉਣ ਲਈ ਰਾਹਤ ਕਾਰਜ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੇ ਗਏ ਹਨ ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਇਸ ਘਟਨਾ ਨੂੰ ਲੈ ਕੇ ਫ਼ੋਨ ਉਪਰ ਗੱਲਬਾਤ ਕੀਤੀ ਗਈ ਹੈ। ਨੈਨੀਤਾਲ ਵਿਚ ਬੱਦਲ ਫਟਣ ਦੀ ਇਹ ਘਟਨਾ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ।
Home ਤਾਜਾ ਜਾਣਕਾਰੀ ਹੁਣੇ ਹੁਣੇ ਇਥੇ ਫਟਿਆ ਬਦਲ ਮੱਚੀ ਭਾਰੀ ਤਬਾਹੀ – ਪ੍ਰਧਾਨ ਮੰਤਰੀ ਮੋਦੀ ਨੂੰ ਵੀ ਪਿਆ ਫਿਕਰ ਕੀਤਾ ਇਹ ਕੰਮ
ਤਾਜਾ ਜਾਣਕਾਰੀ