=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਕਨੇਡਾ ਤੋਂ ਆਈ ਅੱਤ ਮਾੜੀ ਖਬਰ ਪਰਮਾਤਮਾ ਭਲੀ ਕਰੀਂ ਪਰਦੇਸੀਆਂ ਤੇ

ਹੁਣੇ ਆਈ ਤਾਜਾ ਵੱਡੀ ਖਬਰ

ਓਟਾਵਾ- ਕੈਨੇਡਾ ਵਿਚ ਕੋਰੋਨਾ ਵਾਇਰਸ ਨਾਲ ਇਨਫੈਕਟਡ ਲੋਕਾਂ ਦੀ ਗਿਣਤੀ ਵੱਧ ਕੇ 3400 ਤੋਂ ਪਾਰ ਹੋ ਚੁੱਕੀ ਹੈ, ਉੱਥੇ ਹੀ ਮਰਨ ਵਾਲਿਆਂ ਦੀ ਗਿਣਤੀ 36 ਹੈ। ਓਂਟਾਰੀਓ ਵਿਚ ਕੋਰੋਨਾ ਵਾਇਰਸ ਦੇ 170 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ ਵਿਚ ਗਿਣਤੀ 858 ਹੋ ਗਈ ਹੈ। ਸਿਹਤ ਅਧਿਕਾਰੀਆਂ ਮੁਤਾਬਕ ਸੂਬੇ ਵਿਚ 10,000 ਲੋਕਾਂ ਦਾ ਟੈਸਟ ਕੀਤਾ ਜਾ ਰਿਹਾ ਹੈ, ਹਾਲਾਂਕਿ 26,000 ਲੋਕਾਂ ਦਾ ਟੈਸਟ ਨੈਗੇਟਿਵ ਆਇਆ ਹੈ। ਓਂਟਾਰੀਓ ਵਿਚ 13 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਬਿ੍ਰਟਿਸ਼ ਕੋਲੰਬੀਆ ਵਿਚ ਕੋਰੋਨਾ ਦੇ 42 ਨਵੇਂ ਮਾਮਲੇ ਸਾਹਮਣੇ ਆਏ ਹਨ, ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਵਧ ਕੇ 659 ਹੋ ਗਈ ਹੈ। ਬਿ੍ਰਟਿਸ਼ ਕੋਲੰਬੀਆ ਵਿਚ ਹੁਣ ਤਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਲਬਰਟਾ ਸੂਬੇ ਵਿਚ 61 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਇੱਥੇ ਇਨਫੈਕਟਡ ਲੋਕਾਂ ਦੀ ਗਿਣਤੀ 419 ਹੋ ਗਈ ਹੈ। 20 ਮਰੀਜ਼ਾਂ ਦਾ ਹਸਪਤਾਲਾਂ ਵਿਚ ਚੱਲ ਰਿਹਾ ਹੈ, ਜਿਨ੍ਹਾਂ ਵਿਚੋਂ 8 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇੱਥੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕਿਊਬਿਕ ਵਿਚ ਹੁਣ ਤਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ ਇਨਫੈਕਟਡ ਦੇ 326 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੁੱਲ 1,339 ਲੋਕ ਇਨਫੈਕਟਡ ਹਨ। ਇਨ੍ਹਾਂ ਵਿਚੋਂ 35 ਲੋਕਾਂ ਦੀ ਸਥਿਤੀ ਗੰਭੀਰ ਦੱਸੀ ਜਾ ਰਹੀ ਹੈ। ਸੂਬੇ ਵਿਚ 26,634 ਲੋਕਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 2,998 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਬਰੈਂਪਟਨ ਤੋਂ ਪੰਜਾਬੀ ਮੂਲ ਦੀ ਐੱਮ. ਪੀ. ਕਮਲ ਖਹਿਰਾ ਦੀ ਰਿਪੋਰਟ ਵੀ ਪੋਜ਼ੀਟਿਵ ਆਉਣ ਮਗਰੋਂ ਉਹ ਸੈਲਫ ਆਈਸੋਲੇਟਡ ਹੈ। ਕੈਨੇਡਾ ਵਿਚ ਵੱਡੇ ਪੱਧਰ ‘ਤੇ ਕੋਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ।




error: Content is protected !!