ਹੁਣੇ ਆਈ ਤਾਜਾ ਵੱਡੀ ਖਬਰ
ਨਵਾਂਸ਼ਹਿਰ : ਬਲਾਚੋਰ ਦੇ ਪਿੰਡ ਬੂਥਗੜ੍ਹ ਦੇ 25 ਸਾਲਾ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਬਲਾਚੌਰ ਇਲਾਕੇ ਦੇ 3 ਹੋਰ ਪਿੰਡਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਸੀਲ ਕੀਤੇ ਗਏ ਪਿੰਡਾਂ ਵਿਚ ਪਿੰਡ ਮਾਨੇਵਾਲ, ਲੋਹਗੜ, ਅਤੇ ਤੇਜਪਾਲਣਾ ਸ਼ਾਮਿਲ ਹਨ। ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਪਾਜ਼ੇਟਿਵ ਆਇਆ ਉਕਤ ਨੌਜਵਾਨ ਟਰੱਕ ਡਰਾਈਵਰ ਹੈ ਅਤੇ ਜੰਮੂ ਤੋਂ ਆਉਣ ਤੋਂ ਬਾਅਦ ਉਕਤ ਨੌਜਵਾਨ ਕਾਫੀ ਲੋਕਾਂ ਦੇ ਸੰਪਰਕ ਵਿਚ ਆਇਆ ਹੈ।
ਸੂਤਰਾਂ ਅਨੁਸਾਰ ਉਕਤ ਨੌਜਵਾਨ ਕਰੀਬ 100-120 ਲੋਕਾ ਦੇ ਸੰਪਰਕ ਵਿਚ ਆਇਆ ਸੀ ਅਤੇ ਇਸ ਨੇ ਬਲਾਚੌਰ ਦੀ ਕੈਂਟਰ ਯੂਨੀਅਨ ਵਿਚ ਆਪਣੇ ਦੋਸਤਾਂ ਨਾਲ ਪਾਰਟੀ ਵੀ ਕੀਤੀ ਸੀ ਅਤੇ ਇਹ ਆਪਣੇ ਖੇਤਾਂ ਵਿਚ ਕਣਕ ਦੀ ਵਾਢੀ ਕਰਦਿਆਂ ਔਰਤਾਂ ਨੂੰ ਵੀ ਬਲਾਚੌਰ ਸ਼ਹਿਰ ਵਿਚ ਛੱਡਣ ਆਉਂਦਾ ਸੀ ਜਿਸ ‘ਤੇ ਪ੍ਰਸ਼ਾਸਨ ਵਲੋਂ ਬਲਾਚੌਰ ਸ਼ਹਿਰ ਦੇ 2 ਵਾਰਡਾ ਨੂੰ ਵੀ ਸੈਨੇਟਾਈਜ਼ ਕੀਤਾ ਹੈ।
ਪ੍ਰਸ਼ਾਸਨ ਵਲੋਂ ਸ਼ਨੀਵਾਰ ਨੂੰ 50 ਦੇ ਕਰੀਬ ਲੋਕਾਂ ਦੇ ਸੈਂਪਲ ਵੀ ਲਏ ਗਏ ਹਨ। ਹੋਰ ਵੀ ਲੋਕਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸੈਂਪਲ ਵੀ ਲਏ ਜਾਣਗੇ। ਪ੍ਰਸ਼ਾਸਨ ਵਲੋਂ ਪੂਰੀ ਸਤਰਕਤਾ ਵਰਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਮਹਾਮਾਰੀ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ