BREAKING NEWS
Search

ਹੁਣੇ ਹੁਣੇ ਕੇਂਦਰੀ ਸਿੱਖਿਆ ਮੰਤਰੀ ਵਲੋਂ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਇਹ ਐਲਾਨ , ਬੱਚਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਕਰੋਨਾ ਤੋਂ ਬਚਾਅ ਲਈ ਕੇਂਦਰ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਵਿੱਚ ਬੰਦ ਕੀਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਕਈ ਤਰਾਂ ਦੇ ਐਲਾਨ ਵੀ ਕੀਤੇ ਗਏ ਜਿਸ ਨਾਲ ਬੱਚਿਆਂ ਨੂੰ ਕਿਸੇ ਵੀ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਨਾ ਪਵੇ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੇ ਸਿਲੇਬਸ ਵਿੱਚ ਵੀ ਕਾਫੀ ਹੱਦ ਤੱਕ ਕਟੌਤੀ ਕੀਤੀ ਗਈ ਸੀ ਤਾਂ ਜੋ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਾ ਆਵੇ। ਸਮੇਂ ਸਮੇਂ ਤੇ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ।

ਹੁਣ ਕੇਂਦਰੀ ਸਿੱਖਿਆ ਮੰਤਰੀ ਵੱਲੋਂ ਵਿਦਿਆਰਥੀਆਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਬੱਚਿਆਂ ਲਈ ਇਹ ਬਹੁਤ ਹੀ ਜ਼ਿਆਦਾ ਖੁਸ਼ੀ ਦੀ ਖਬਰ ਹੈ ਜਿਨ੍ਹਾਂ ਬੱਚਿਆਂ ਵੱਲੋਂ 2021-22 ਲਈ ਨਵੋਦਿਆ ਵਿਦਿਆਲਿਆਂ ਵਿੱਚ ਦਾਖਲਾ ਲਿਆ ਜਾਣਾ ਹੈ। ਹੁਣ ਕੀਤੇ ਗਏ ਐਲਾਨ ਦੇ ਅਨੁਸਾਰ 11 ਅਗਸਤ ਨੂੰ 11,000 ਕੇਂਦਰਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲਾ ਪ੍ਰੀਖਿਆ ਲਈ ਜਾਵੇਗੀ। ਇਸ ਸਮੇਂ ਦੇਸ਼ ਦੇ ਸਾਰੇ ਜ਼ਿਲਿਆਂ ਵਿਚ ਇਕ ਨਵੋਦਿਆ ਵਿਦਿਆਲਿਆ ਹੈ।

ਹੁਣ ਲਈ ਜਾ ਰਹੀ ਪ੍ਰੀਖਿਆ ਦੌਰਾਨ ਕਰੋਨਾ ਪ੍ਰੋਟੋਕੋਲ ਦਾ ਵੀ ਪੂਰਾ ਧਿਆਨ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲਾ ਫਾਰਮ ਰਾਹੀਂ ਕੁਲ 47,320 ਬੱਚਿਆਂ ਨੂੰ ਛੇਵੀਂ ਜਮਾਤ ਵਿਚ ਦਾਖਲੇ ਲਈ ਚੁਣਿਆ ਜਾਂਦਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਟਵੀਟ ਕਰਕੇ ਦਾਖ਼ਲਾ ਪ੍ਰੀਖਿਆ ਨਾਲ ਸਬੰਧਤ ਤਰੀਕ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਕਰੋਨਾ ਸੰਕਟ ਦੇ ਕਾਰਨ ਇਸ ਪਰੀਖਿਆ ਦਾ ਆਯੋਜਨ ਮੁਲਤਵੀ ਕਰ ਦਿੱਤਾ ਗਿਆ ਸੀ ਪਰ ਹੁਣ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਿੱਖਿਆ ਮੰਤਰਾਲੇ ਨੇ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਹੈ

ਖਾਸ ਗੱਲ ਇਹ ਹੈ ਕੇ ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲਾ, ਦਾਖਲਾ ਪ੍ਰੀਖਿਆ ਦੁਆਰਾ ਲਿਆ ਜਾਂਦਾ ਹੈ। ਇਹ ਸਕੂਲ ਰਿਹਾਇਸ਼ੀ ਹਨ। ਦੇਸ਼ ਦੇ ਸਾਰੇ ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲਾ ਪ੍ਰਵੇਸ਼ ਪ੍ਰੀਖਿਆ ਦੁਆਰਾ ਕੀਤਾ ਜਾਂਦਾ ਹੈ। ਇਹ ਪ੍ਰਵੇਸ਼ ਪ੍ਰੀਖਿਆਵਾਂ ਹੋਣ 11 ਅਗਸਤ ਨੂੰ ਦੇਸ਼ ਦੇ 11 ਹਜ਼ਾਰ ਤੋਂ ਵਧੇਰੇ ਕੇਂਦਰਾਂ ਵਿੱਚ ਲਈਆਂ ਜਾਣਗੀਆਂ। ਜਿਸ ਤੋਂ ਬਾਅਦ ਵਿਦਿਆਰਥੀਆਂ ਨੂੰ ਛੇਵੀਂ ਕਲਾਸ ਵਿੱਚ ਦਾਖਲਾ ਮਿਲ ਜਾਵੇਗਾ।error: Content is protected !!