ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕੈਪਟਨ ਸਰਕਾਰ ਨੇ ਖੋਲ੍ਹਿਆ ਕਿਸਾਨਾਂ ਲਈ ਖਜ਼ਾਨੇ ਦਾ ਮੁੰਹ, ਚੁੱਕਿਆ ਇੱਕ ਹੋਰ ਵੱਡਾ ਕਦਮ
ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ 5500 ਕਰੋੜ ਰੁਪਏ ਤੱਕ ਦਾ ਵਾਧਾ ਕੀਤਾ ਹੈ,ਜਿਸਨੂੰ ਸੁਣਕੇ ਲੋਕਾਂ ਚ ਖੁਸੀ ਦੀ ਲਹਿਰ ਦੌੜ ਗਈ ਹੈ । ਮੁੱਖ ਮੰਤਰੀ ਨੇ ਕਿਸਾਨਾਂ ਲਈ ਫੰਡਾ ਦੀ ਘਾਟ ਨਾ ਹੋਣ ਦਾ ਕੀਤਾ ਦਾਅਵਾ ਕੀਤਾ ਹੈ। ਸੂਬਾ ਸਰਕਾਰ ਨੇ ਕਿਸਾਨ ਕਰਜ਼ਾ ਰਾਹਤ ਸਕੀਮ ਲਈ ਫੰਡਾਂ ‘ਚ 5500 ਕਰੋੜ ਰੁਪਏ ਤੱਕ ਦਾ ਵਾਧਾ ਕੀਤਾ ਹੈ।
ਸੂਬੇ ਦੇ ਦਿਹਾਤੀ ਵਿਕਾਸ ਬੋਰਡ ਦੀ 45ਵੀਂ ਬੈਠਕ ਦੌਰਾਨ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ। ਇਸਦੇ ਤਹਿਤ ਕਰਜ਼ੇ ਹੇਠ ਦੱਬੇ ਹੋਰ ਕਿਸਾਨਾਂ ਨੂੰ ਇਸ ਸਕੀਮ ਦੇ ਹੇਠ ਲਿਆਂਦਾ ਜਾ ਸਕੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਅਤੇ ਇਸ ਨੂੰ ਲੈ ਕੇ ਫੰਡਾਂ ਦੀ ਘਾਟ ਨਹੀਂ ਹੋਣ ਦੇਣਗੇ।
ਕੈਪਟਨ ਅਮਰਿੰਦਰ ਮੁਤਾਬਕ ਸਰਕਾਰ ਬੇਜ਼ਮੀਨੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਸਕੀਮ ਹੇਠ ਲਿਆਉਣ ਲਈ ਪਹਿਲਾਂ ਤੋਂ ਹੀ ਕੋਸ਼ਿਸ਼ਾਂ ਕਰ ਰਹੀ ਹੈ।
ਤਾਜਾ ਜਾਣਕਾਰੀ