BREAKING NEWS
Search

ਹੁਣੇ ਹੁਣੇ ਗੁਰਦਵਾਰਾ ਸ੍ਰੀ ਹੇਮਕੁੰਟ ਸਾਹਿਬ ਤੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਭਰ ਵਿੱਚ ਕਰੋਨਾ ਵਾਰਿਸ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ। ਜਿਸ ਦੇ ਚੱਲਦਿਆਂ ਹੁਣ ਤੱਕ ਬਹੁਤ ਸਾਰੀਆਂ ਕੀਮਤੀ ਜਾਨਾਂ ਅਜਾਈਂ ਗੁਆਈਆਂ ਗਈਆਂ ਹਨ। ਸਰਕਾਰ ਦੇ ਵੱਲੋਂ ਕਈ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਪ੍ਰੰਤੂ ਉਨ੍ਹਾਂ ਦਾ ਕਹਿਰ ਘਟਣ ਦਾ ਨਾਮ ਨਹੀਂ ਲੈ ਰਿਹਾ ਇਸ ਦੇ ਬਾਵਜੂਦ ਆਏ ਦਿਨ ਲੱਖਾਂ ਦੀ ਗਿਣਤੀ ਵਿਚ ਨਵੇਂ ਕੇਸ ਸਾਹਮਣੇ ਆਉਂਦੇ ਹੈ। ਕੋਰੋਨਾ ਦੇ ਕਹਿਰ ਕਰਨ ਦੇਸ਼ ਦੇ ਵਿਚ ਹਾਲਤ ਬਹੁਤ ਨਾਜ਼ੁਕ ਬਣੇ ਹੋਏ ਹਨ ਕਿਉਂਕਿ ਇਸ ਦੌਰਾਨ ਆਕਸੀਜਨ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਕਮੀ ਪਾਈ ਜਾ ਰਹੀ ਹੈ। ਪ੍ਰੰਤੂ ਹੁਣ ਇਸ ਸਬੰਧ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ।

ਦਰਅਸਲ ਹੁਣ ਸ੍ਰੀ ਹੇਮਕੁੰਟ ਸਾਹਿਬ ਦੇ ਗੁਰਦੁਆਰਾ ਸਾਹਿਬ ਤੋ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਹੇਮਕੁੰਟ ਸਾਹਿਬ ਦੇ ਗੁਰਦੁਆਰਾ ਸਾਹਿਬ ਵੱਲੋਂ ਕਰੋਨਾ ਵਾਇਰਸ ਦੇ ਲਗਾਤਾਰ ਵਧ ਰਹੇ ਪਸਾਰ ਕਾਰਨ ਅਤੇ ਇਸ ਬਿਮਾਰੀ ਉਤੇ ਰੋਕਥਾਮ ਪਾਉਣ ਲਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਪ੍ਰਧਾਨ ਗੁਰਦੁਆਰਾ ਹੇਮਕੁੰਟ ਸਾਹਿਬ ਟਰਸਟ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਕਰੋਨਾ ਮਹਾਮਾਰੀ ਉਤੇ ਠੱਲ ਪਾਈ ਜਾਵੇਗੀ ਜਾਂ ਇਸ ਬਿਮਾਰੀ ਕਾਰਨ ਤਣਾਅ ਪੂਰਨ ਮਹੌਲ ਸੁਖਾਵਾਂ ਹੋ ਜਾਵੇਗਾ ਤਾਂ ਉਸੇ ਸਮੇਂ ਇਨ੍ਹਾਂ ਧਾਰਮਿਕ ਅਸਥਾਨਾਂ ਦੀ ਯਾਤਰਾ ਆਰੰਭ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦਸਿਆ ਹੈ ਕਿ ਹਾਲੇ ਅਜਿਹਾ ਕੋਈ ਫੈਸਲਾ ਨਹੀਂ ਕੀਤਾ ਜਾ ਸਕਦਾ ਜਿਸ ਕਾਰਨ ਲੋਕਾਂ ਦੀ ਜਾਨ ਖ਼ਤਰੇ ਵਿੱਚ ਆ ਜਾਵੇ। ਦੱਸਿਆ ਕਿ ਇਹ ਫੈਸਲਾ ਟਰੱਸਟ ਦੇ ਵੱਲੋਂ ਕਰੋਨਾ ਵਾਇਰਸ ਦੇ ਕਾਰਨ ਬਣੇ ਹਲਾਤਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ।ਦਰਅਸਲ ਰੋਜ਼ਾਨਾ ਕਰੋਨਾ ਵਾਇਰਸ ਦੇ ਕਾਰਨ ਤਿੰਨ ਲੱਖ ਦੇ ਕਰੀਬ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਰੋਜ਼ਾਨਾ ਇਨ੍ਹਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਜਿਸ ਕਾਰਨ ਮਰੀਜ਼ਾਂ ਲਈ ਆਕਸੀਜਨ ਦੀ ਕਮੀ ਆ ਰਹੀ ਹੈ ਇਸ ਤੋਂ ਇਲਾਵਾ ਹਸਪਤਾਲ ਵਿਚ ਮਰੀਜ਼ਾਂ ਦੀ ਲਗਾਤਾਰ ਗਿਣਤੀ ਵਧਣ ਕਾਰਨ ਹਸਪਤਾਲਾਂ ਵਿਚ ਮਰੀਜ਼ਾਂ ਲਈ ਬੈੱਡ ਦੀ ਕਮੀ ਆ ਰਹੀ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਦੇ ਚਲਦਿਆਂ ਦੇਸ਼ ਵਿੱਚ ਹਾਲਾਤ ਬਹੁਤ ਨਾਜ਼ੁਕ ਬਣੇ ਹੋਏ ਹਨ ਜਿਸ ਕਾਰਨ ਇਨਾਂ ਹਾਲਾਤਾਂ ਨੂੰ ਸੁਧਾਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਉਪਰਾਲੇ ਤਹਿਤ ਇਹ ਫੈਸਲਾ ਲਿਆ ਗਿਆ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਮੁਲਤਵੀ ਕੀਤਾ ਗਿਆ।



error: Content is protected !!