BREAKING NEWS
Search

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੇ ਬਾਰੇ ਆਈ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿਚ ਸਾਰੇ ਦੇਸ਼ਾਂ ਤੇ ਕਰੋਨਾ ਦਾ ਜਾਰੀ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਪਿਛਲੇ 2 ਮਹੀਨਿਆਂ ਤੋਂ ਭਾਰਤ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਿ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚ-ਪੇ-ਟ ਵਿਚ ਆ ਚੁੱਕੇ ਹਨ। ਬਹੁਤ ਸਾਰੇ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਕਈ ਸੂਬਿਆਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਵੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਹੁਣ ਚੋਟੀ ਦੇ ਮਸ਼ਹੂਰ ਅਦਾਕਾਰ ਆਸ਼ੁਤੋਸ਼ ਰਾਣਾ ਦੇ ਬਾਰੇ ਵਿਚ ਵੀ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਮੁੰਬਈ ਖੇਤਰ ਵਿਚ ਜਿੱਥੇ ਕਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਪੰਦਰਾਂ ਦਿਨਾਂ ਦਾ ਕਰਫਿਊ ਲਗਾਉਣ ਦਾ ਆਦੇਸ਼ ਵੀ ਦੇ ਦਿੱਤਾ ਗਿਆ ਹੈ।

ਮੁੰਬਈ ਦੇ ਵਿੱਚ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੀ ਚ-ਪੇ-ਟ ਵਿਚ ਆ ਚੁੱਕੀਆਂ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਫਿਲਮੀ ਅਦਾਕਾਰ ਆਸ਼ੂਤੋਸ਼ ਰਾਣਾ ਵੀ ਕਰੋਨਾ ਸੰਕਰਮਿਤ ਹੋ ਗਏ ਹਨ। ਉਹਨਾਂ ਦੀ ਸਿਹਤ ਸਬੰਧੀ ਕੋਈ ਵੀ ਹੋਰ ਜਾਣਕਾਰੀ ਅਜੇ ਤਕ ਪ੍ਰਾਪਤ ਨਹੀਂ ਹੋਈ ਹੈ। ਕੁਝ ਦਿਨ ਪਹਿਲਾਂ ਹੀ 6 ਅਪ੍ਰੈਲ ਨੂੰ ਫਿਲਮੀ ਅਦਾਕਾਰ ਆਸ਼ੁਤੋਸ਼ ਰਾਣਾ ਅਤੇ ਉਨ੍ਹਾਂ ਦੀ ਪਤਨੀ ਰੇਣੁਕਾ ਵੱਲੋਂ ਕਰੋਨਾ ਦੀ ਪਹਿਲੀ ਡੋਜ਼ ਹਾਸਲ ਕੀਤੀ ਗਈ ਸੀ।

ਜਿਸ ਦੀ ਜਾਣਕਾਰੀ ਰੇਣੂਕਾ ਵੱਲੋਂ ਇਕ ਤਸਵੀਰ ਸਾਂਝੀ ਕਰਦੇ ਹੋਏ ਟਵੀਟ ਕਰਕੇ ਦਿੱਤੀ ਗਈ ਸੀ। ਜਿੱਥੇ ਉਨ੍ਹਾਂ ਨੇ ਵੈਕਸੀਨ ਲੈਣ ਉਪਰੰਤ ਡਾਕਟਰਸ ਤੇ ਨਰਸ ਨੂੰ ਧੰਨਵਾਦ ਕੀਤਾ ਸੀ। ਇਸ ਤੋਂ ਪਹਿਲਾਂ ਵੀ ਅਕਸ਼ੇ ਕੁਮਾਰ, ਵਰੁਣ ਧਵਨ, ਅਮੀਰ ਖਾਨ, ਭੂਮੀ ਪੇਡਨੇਕਰ, ਅਤੇ ਆਲੀਆ ਭੱਟ ,ਅਮਿਤਾਭ ਬੱਚਨ, ਅਭਿਸ਼ੇਕ ਬੱਚਨ, ਸਮੇਤ ਹੋਰ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦੀ ਚ-ਪੇ-ਟ ਵਿਚ ਆ ਚੁੱਕੀਆਂ ਹਨ। ਜੋ ਹੁਣ ਬਿਲਕੁਲ ਠੀਕ ਹਨ।error: Content is protected !!