BREAKING NEWS
Search

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਐਕਟਰ ਦੇ ਘਰੋਂ ਆਈ ਮਾੜੀ ਖਬਰ , ਹੋ ਰਹੀਆਂ ਦੁਆਵਾਂ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਫਿਲਮੀ ਜਗਤ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ । ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ। ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ

ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਹੁਣ ਚੋਟੀ ਦੀ ਮਸ਼ਹੂਰ ਅਦਾਕਾਰਾ ਦੇ ਘਰ ਤੋਂ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਲਈ ਦੁਆਵਾਂ ਹੋ ਰਹੀਆਂ ਹਨ। ਪ੍ਰਾਪਤ ਜਾਣਕਾਰੀ

ਅਨੁਸਾਰ ਬਾਲੀਵੁੱਡ ਅਦਾਕਾਰ ਅਤੇ ਭਾਰਤੀ ਜਨਤਾ ਪਾਰਟੀ ਦੀ ਚੰਡੀਗੜ ਦੀ ਸੰਸਦ ਮੈਂਬਰ ਕਿਰਨ ਖੇਰ ਬਾਰੇ ਬੁਰੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਬਾਰੇ ਬੀਜੇਪੀ ਦੇ ਦੋਸਤ ਅਤੇ ਚੰਡੀਗੜ੍ਹ ਤੋਂ ਹੀ ਮੈਂਬਰ ਅਰੂਣ ਸੂਦ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਅਦਾਕਾਰ ਕਿਰਨ ਖੇਰ ਇਸ ਸਮੇਂ ਇਲਾਜ ਵਾਸਤੇ ਹਸਪਤਾਲ ਵਿਚ ਜੇਰੇ ਇਲਾਜ ਹਨ। ਅਰੁਣ ਸੂਦ ਵੱਲੋਂ ਵੀ ਉਨ੍ਹਾਂ ਦੀ ਬੀਮਾਰੀ ਦਾ ਖੁਲਾਸਾ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 11 ਨਵੰਬਰ ਨੂੰ

ਚੰਡੀਗੜ੍ਹ ਵਿੱਚ ਹੀ ਉਨ੍ਹਾਂ ਦੇ ਹੱਥ ਤੇ ਫ੍ਰੈਕਚਰ ਹੋ ਗਿਆ ਸੀ ਇਸ ਦੌਰਾਨ ਹੀ ਇਲਾਜ ਸਮੇਂ ਉਨ੍ਹਾਂ ਵਿਚ ਮਲਟੀਪਲ ਮਾਈਲੋਮਾ ਬਿਮਾਰੀ ਦੇ ਲੱਛਣ ਪਾਏ ਗਏ ਸਨ। ਉਨ੍ਹਾਂ ਦੇ ਖੱਬੇ ਹੱਥ ਤੋਂ ਮੋਢੇ ਤੱਕ ਇਹ ਬਿਮਾਰੀ ਫ਼ੈਲ ਗਈ ਸੀ। ਜਿਸ ਕਾਰਨ 4 ਦਸੰਬਰ 2020 ਨੂੰ ਉਨ੍ਹਾਂ ਨੂੰ ਇਲਾਜ ਵਾਸਤੇ ਏਅਰਲਿਫਟ ਕੀਤਾ ਗਿਆ। ਅਦਾਕਾਰਾ ਕਿਰਨ ਖੇਰ ਨੂੰ ਕੋਕਿਲਾਬੇਨ ਹਸਪਤਾਲ ਵਿੱਚ ਹਰ ਰੋਜ਼ ਇਲਾਜ ਲਈ ਜਾਣਾ ਪੈ ਰਿਹਾ ਹੈ। ਜਿੱਥੇ ਉਨ੍ਹਾਂ ਦਾ ਇਲਾਜ ਲਗਾਤਾਰ ਚੱਲ ਰਿਹਾ ਹੈ। ਇਸ ਸਮੇਂ ਉਹ ਰਿਕਵਰੀ ਦੀ ਰਾਹ ਤੇ ਹਨ। ਉਨ੍ਹਾਂ ਦੇ ਖੇਤਰ ਚੰਡੀਗੜ੍ਹ ਵਿੱਚੋਂ ਉਨ੍ਹਾਂ ਦੇ ਗਾਇਬ ਹੋਣ ਨੂੰ ਲੈ ਕੇ ਕਈ ਤਰਾਂ ਦੇ ਸਵਾਲ ਵੀ ਖੜ੍ਹੇ ਹੋ ਰਹੇ ਸਨ। ਕਿਰਨ ਖੈਰ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ।



error: Content is protected !!