ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਪੰਜਾਬੀ ਅਤੇ ਸੂਫੀ ਗਾਇਕ ਹਨ ਜਿਨ੍ਹਾਂ ਵੱਲੋਂ ਆਪਣੀ ਗਾਇਕੀ ਦੇ ਸਿਰ ਤੇ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਗਈ ਹੈ। ਜਿੱਥੇ ਲੋਕਾਂ ਵੱਲੋਂ ਉਨ੍ਹਾਂ ਨੂੰ ਪਲਕਾਂ ਤੇ ਬਿਠਾ ਕੇ ਰੱਖਿਆ ਜਾਂਦਾ ਹੈ। ਉੱਥੇ ਹੀ ਅਜਿਹੇ ਗਾਇਕਾਂ ਵੱਲੋਂ ਕੀਤੀਆਂ ਜਾਂਦੀਆਂ ਕੁਝ ਗਲਤੀਆਂ ਦੇ ਸਦਕਾ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਪੰਜਾਬ ਦੀਆਂ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਵੱਲੋਂ ਅੱਗੇ ਆ ਕੇ ਕਿਸਾਨਾਂ ਦੀ ਮਦਦ ਕੀਤੀ ਗਈ ਹੈ। ਉਥੇ ਹੀ ਪੰਜਾਬ ਦੇ ਅਜਿਹੇ ਬਹੁਤ ਸਾਰੇ ਗਾਇਕ ਹਨ ਜਿਨ੍ਹਾਂ ਵੱਲੋਂ ਭਾਜਪਾ ਸਰਕਾਰ ਦਾ ਸਮਰਥਨ ਕੀਤਾ ਜਾ ਰਿਹਾ ਹੈ।
ਜਿਸ ਕਾਰਨ ਉਨ੍ਹਾਂ ਨੂੰ ਕਿਸਾਨਾਂ ਦਾ ਵੀ ਵਿਰੋਧ ਸਹਿਣਾ ਪੈ ਰਿਹਾ ਹੈ। ਕਿਉਂਕਿ ਕਿਸਾਨਾਂ ਵੱਲੋਂ ਭਾਜਪਾ ਦੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਹਨ। ਉੱਥੇ ਹੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ਵਿੱਚ ਆ ਜਾਂਦੀਆਂ ਹਨ। ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਹੰਸ ਰਾਜ ਹੰਸ ਬਾਰੇ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨਾਂ ਲਈ ਦੁਆਵਾਂ ਹੋ ਰਹੀਆਂ ਹਨ, ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਗਾਇਕ ਅਤੇ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ।
ਕਰੋਨਾ ਦੀ ਚਪੇਟ ਵਿਚ ਆਉਣ ਦੀ ਜਾਣਕਾਰੀ ਹੰਸ ਰਾਜ ਹੰਸ ਵੱਲੋਂ ਖੁਦ ਟਵੀਟ ਕਰਕੇ ਦਿੱਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਕ੍ਰੋਨਾ ਟੀਕਾਕਰਣ ਕਰਵਾਇਆ ਗਿਆ ਹੈ ਅਤੇ ਵੈਕਸੀਨ ਦੀਆਂ ਦੋ ਡੋਜ਼ ਵੀ ਲਈਆਂ ਗਈਆਂ ਹਨ। ਉਥੇ ਹੀ ਉਨ੍ਹਾਂ ਨੂੰ ਕਈ ਦਿਨਾਂ ਤੋਂ ਬੁਖ਼ਾਰ ਦੀ ਸਮੱਸਿਆ ਹੋ ਰਹੀ ਸੀ। ਜਿਸ ਤੋਂ ਬਾਅਦ ਉਹਨਾਂ ਦਾ ਕਰੋਨਾ ਟੈਸਟ ਕੀਤਾ ਗਿਆ। ਜਿਸ ਵਿਚ ਉਨ੍ਹਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਪੁਸ਼ਟੀ ਹੋਈ ਹੈ।
ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਸਾਵਧਾਨੀ ਦੇ ਤੌਰ ਤੇ ਇਲਾਜ ਵਾਸਤੇ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹ ਜੇਰੇ ਇਲਾਜ ਹਨ ਉਥੇ ਹੀ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਵਾਸਤੇ ਦੁਆ ਕੀਤੀ ਜਾ ਰਹੀ ਹੈ। ਹੰਸ ਰਾਜ ਹੰਸ ਵੱਲੋਂ ਆਪਣੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਹੈ।
ਤਾਜਾ ਜਾਣਕਾਰੀ