ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮੋਰਿੰਡਾ ਦੇ ਪਿੰਡ ਗੜਾਗਾਂ ਨੇੜੇ ਵਾਪਰਿਆ ਦਰਦਨਾਕ ਹਾਦਸਾ, ਅਕਾਲੀ ਆਗੂ ਮੇਜਰ ਹਰਜੀਤ ਸਿੰਘ ਕੰਗ ਸਮੇਤ 4 ਦੀ ਮੌਤ…..ਮੋਰਿੰਡਾ: ਮੋਰਿੰਡਾ ਦੇ ਪਿੰਡ ਗੜਾਗਾਂ ਨੇੜੇ ਵਾਪਰੇ ਇਕ ਹਾਦਸੇ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਮੋਰਿੰਡਾ ਦੇ ਪ੍ਰਧਾਨ ਮੇਜਰ ਹਰਜੀਤ ਸਿੰਘ ਕੰਗ, ਪਤਨੀ ਕੁਲਦੀਪ ਕੌਰ ਕੰਗ ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ ਮੋਰਿੰਡਾ ਸਮੇਤ ਉਨ੍ਹਾਂ ਦੀ ਨੂੰਹ ਅਤੇ ਪੋਤਰੀ ਦੀ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਹਰਜੀਤ ਸਿੰਘ ਕੰਗ ਆਪਣੇ ਪਰਿਵਾਰ ਸਮੇਤ ਆਪਣੇ ਪਿੰਡ ਜਾ ਰਹੇ ਸਨ, ਜਿਸ ਦੌਰਾਨ ਉਹਨਾਂ ਦੀ ਗੱਡੀ ਪਿੰਡ ਗੜਾਗਾਂ ਨੇੜੇ ਡੂੰਘੇ ਖਤਾਨਾ ਵਿਚ ਖੜੇ ਪਾਣੀ ‘ਚ ਜਾ ਡਿੱਗੀ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ।
ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।
ਤਾਜਾ ਜਾਣਕਾਰੀ