ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਜਲੰਧਰ ‘ਚ ਸਥਿਤ ਇੱਕ ਦੁਕਾਨ ਵਿਚ ਚੱਲੀਆਂ ਗੋਲੀਆਂ ,ਇੱਕ ਨੌਜਵਾਨ ਦੀ ਮੌਤ , ਦੂਜਾ ਜ਼ਖਮੀ:ਜਲੰਧਰ : ਜਲੰਧਰ ਦੀ ਸ਼ਾਸਤਰੀ ਮਾਰਕੀਟ ਸਥਿਤ ਸੇਹਰਾ ਫ਼ੀਲਡ ਖੇਤੀਬਾੜੀ ਮਸ਼ੀਨਰੀ ਦੀ ਦੁਕਾਨ ਵਿਚ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਵਾਰਦਾਤ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ 5-6 ਅਣਪਛਾਤੇ ਵਿਅਕਤੀ ਦੁਕਾਨ ‘ਚ ਦਾਖਲ ਹੋਏ ਅਤੇ ਦੁਕਾਨ ‘ਤੇ ਮੌਜੂਦ 2 ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਅਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ।ਇਸ ਵਾਰਦਾਤ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਇੱਕ ਗੰਭੀਰ ਜ਼ਖਮੀ ਹੋ ਗਿਆ ਹੈ।
ਇਸ ਮੌਕੇ ‘ਤੇ ਜਲੰਧਰ ਦੇ ਡੀਐੱਸਪੀ ਇਨਵੇਸਟੀਗੇਸ਼ਨ ਟੀਮ ਦੇ ਨਾਲ ,ਜਲੰਧਰ ਦੇ ਪੁਲਿਸ ਅਧਿਕਾਰੀ ਪਹੁੰਚੇ ਹਨ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਰਾਹੀਂ ਹਮਲਾਵਰਾਂ ਦੀ ਪਛਾਣ ਕੀਤੀ ਜਾਵੇਗੀ। ਇਸ ਦੌਰਾਨ ਪੁਲਿਸ ਨੇ ਘਟਨਾ ਵਾਲੀ ਜਗ੍ਹਾ ਤੋਂ ਕਈ ਗੋਲੀਆਂ ਦੇ ਖੋਖੇ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਜਲੰਧਰ ‘ਚ ਸਥਿਤ ਇੱਕ ਦੁਕਾਨ ਵਿਚ ਚੱਲੀਆਂ ਗੋਲੀਆਂ , ਇੱਕ ਨੌਜਵਾਨ ਦੀ ਮੌਤ , ਦੂਜਾ ਜ਼ਖਮੀ>>>>
ਤਾਜਾ ਜਾਣਕਾਰੀ