BREAKING NEWS
Search

ਹੁਣੇ ਹੁਣੇ ਦਿੱਲੀ ਧਰਨੇ ਤੋਂ ਆਈ ਇਹ ਵੱਡੀ ਮਾੜੀ ਖਬਰ – ਸੁਣ ਕਿਸਾਨਾਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਜਿਨ੍ਹਾਂ ਨੂੰ ਕਿਸਾਨਾਂ ਵਲੋ ਅਪਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਉਥੇ ਹੀ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਨਾ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਕਿਉਂਕਿ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿਤਾਂ ਵਿੱਚ ਨਾ ਹੋ ਕੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਵਿੱਚ ਦੱਸੇ ਜਾ ਰਹੇ ਹਨ। ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ 26 ਨਵੰਬਰ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਹੁਣ ਦਿੱਲੀ ਧਰਨੇ ਤੋਂ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ਤੇ ਉਸ ਸਮੇਂ ਦੁੱਖ ਦਾ ਮਾਹੌਲ ਬਣ ਗਿਆ ਜਦੋਂ ਇਸ ਕਿਸਾਨੀ ਮੋਰਚੇ ਵਿੱਚ ਇੱਕ ਔਰਤ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ। ਮਿਲੀ ਜਾਣਕਾਰੀ ਅਨੁਸਾਰ ਇਹ ਬੀਬੀ 28 ਜੁਲਾਈ ਨੂੰ ਆਪਣੇ ਪਿੰਡ ਮੁਹਾਵਾ ਤੋਂ ਕਿਸਾਨਾਂ ਦੇ ਜਥੇ ਨਾਲ ਸਿੰਘੂ ਬਾਰਡਰ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਗਈ ਸੀ।

ਉਥੇ ਹੀ 2 ਅਗਸਤ ਦੀ ਰਾਤ ਨੂੰ ਅਚਾਨਕ ਇਸ ਬੀਬੀ ਦੀ ਸਿਹਤ ਖਰਾਬ ਹੋ ਗਈ। ਬੀਬੀ ਦੀ ਖਰਾਬ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਰਿਆਣਾ ਦੇ ਸੋਨੀ ਹਸਪਤਾਲ ਵਿੱਚ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ। ਜਿੱਥੇ ਇਸ ਬੀਬੀ ਦਾ ਜੇਰੇ ਇਲਾਜ ਅਧੀਨ ਦੇਹਾਂਤ ਹੋ ਗਿਆ। ਜਿਸ ਦੀ ਪਹਿਚਾਣ ਬੀਬੀ ਰਜਿੰਦਰ ਕੌਰ ਪਤਨੀ ਕਰਤਾਰ ਸਿੰਘ ਵਾਸੀ ਪਿੰਡ ਮੁਹਾਵਾ ਵਜੋਂ ਹੋਈ ਹੈ। ਉੱਥੇ ਹੀ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਮ੍ਰਿਤਕ ਪਰਿਵਾਰ ਦਾ ਸਾਰਾ ਕਰਜਾ ਮਾਫ ਕਰਨ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਅਤੇ 10 ਲੱਖ ਰੁਪਏ ਦੀ ਆਰਥਿਕ ਮੱਦਦ ਦਿੱਤੇ ਜਾਣ ਦੀ ਮੰਗ ਵੀ ਕੀਤੀ ਗਈ ਹੈ। ਸੋਨੀਪਤ ਹਸਪਤਾਲ ਵਿਚ ਪੋਸਟਮਾਰਟਮ ਕਰਵਾਉਣ ਉਪਰੰਤ 86 ਸਾਲਾਂ ਦੀ ਬੀਬੀ ਰਜਿੰਦਰ ਕੌਰ ਦਾ ਅੰਤਿਮ-ਸੰਸਕਾਰ ਉਨ੍ਹਾਂ ਦੇ ਪਿੰਡ ਮੁਹਾਵਾ ਵਿਖੇ ਕੀਤਾ ਗਿਆ ਹੈ।error: Content is protected !!