ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਤੋਂ ਸੁਨਾਮ ਨੂੰ ਜਾਂਦੀ ਸੜਕ ‘ਤੇ ਇੱਕ ਕਾਰ ਦੇ ਬੇਕਾਬੂ ਹੋ ਕੇ ਖਤਾਨਾਂ ‘ਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਮੇਵਾ ਸਿੰਘ ਨੇ ਦੱਸਿਆ ਕਿ ਸੁਨਾਮ ਤੋਂ ਆਉਂਦੀ ਇੱਕ ਕਾਰ ਬੇਕਾਬੂ ਹੋ ਕੇ ਸੜਕ ‘ਤੇ ਪਲਟ ਕੇ ਖਤਾਨਾਂ ‘ਚ ਡਿੱਗ ਗਈ ਪਈ।
ਇਸ ਹਾਦਸੇ ‘ਚ ਕਾਰ ਸਵਾਰ ਬਲਵੀਰ ਸਿੰਘ ਅਤੇ ਅਭਿਸ਼ੇਕ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਯੁੱਧਵੀਰ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਪਟਿਆਲਾ ਵਿਖੇ ਦਾਖ਼ਲ ਕਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਸ ਸੰਬੰਧੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ।
ਤਾਜਾ ਜਾਣਕਾਰੀ