ਪੰਜਾਬ ਚ ਹੁਣੇ ਹੁਣੇ ਦੁਪਹਿਰੇ ਹੋਇਆ ਮੌਤ ਦਾ ਤਾਂਡਵ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਅਤੇ
ਮੇਹਲੀ- ਫਗਵਾੜਾ-ਨਵਾਂਸ਼ਹਿਰ ਮੁੱਖ ਮਾਰਗ ‘ਤੇ ਪਿੰਡ ਬਹੂਆਂ ਦੇ ਨਜ਼ਦੀਕ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਚੌਕੀ ਮੇਹਲੀ ਦੇ ਇੰਚਾਰਜ ਪਵਿੱਤਰ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਹਾਂ ਨੌਜਵਾਨਾਂ ਦੀ ਪਹਿਚਾਣ ਹਰਦੀਪ ਸਿੰਘ (26) ਪੁੱਤਰ ਪਰਮਜੀਤ ਸਿੰਘ ਅਤੇ ਕੁਲਵਿੰਦਰ ਸਿੰਘ (24) ਪੁੱਤਰ ਗੋਪਾਲ ਵਾਸੀ ਪਿੰਡ ਲੱਧੇਵਾਲੀ ਜ਼ਿਲ੍ਹਾ ਜਲੰਧਰ ਦੇ ਰੂਪ ‘ਚ ਹੋਈ ਹੈ।
ਦੋਵੇਂ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਾਹੋਂ ਦੇ ਨਜ਼ਦੀਕੀ ਪਿੰਡ ਬੱਲੀਵਾਲ ਵਿਖੇ ਇੱਕ ਵਿਆਹ ਸਮਾਗਮ ‘ਚ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਬਹੂਆਂ ਦੇ ਨਜ਼ਦੀਕ ਪਹੁੰਚੇ ਤਾਂ ਬੰਗਾ ਵਲੋਂ ਆ ਰਹੇ ਟਰਾਲੇ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ।
ਉਨ੍ਹਾਂ ਦੱਸਿਆ ਕਿ ਟੱਕਰ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਮੌਕੇ ‘ਤੇ ਪਹੁੰਚੇ ਮੇਹਲੀ ਚੌਕੀ ਦੇ ਪੁਲਿਸ ਮੁਲਾਜ਼ਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਫਗਵਾੜਾ ਹਸਪਤਾਲ ਵਿਖੇ ਦਾਖ਼ਲ ਕਰਾਇਆ, ਜਿੱਥੇ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਦੇ ਸਿਵਲ ਹਸਪਤਾਲ ‘ਚ ਰੈਫ਼ਰ ਕਰ ਦਿੱਤਾ।
ਇੱਥੇ ਇਲਾਜ ਦੌਰਾਨ ਦੋਹਾਂ ਦੀ ਮੌਤ ਹੋ ਗਈ। ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਟਰਾਲੇ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜਾ ਜਾਣਕਾਰੀ