ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਨੀਲੋਖੇੜੀ – ਇੱਥੋਂ ਤਿੰਨ ਕਿਲੋਮੀਟਰ ਦੂਰ ਪਿੰਡ ਮਨਕ ਮਾਜਰਾ ਦੇ ਨੇੜੇ ਜੀ. ਟੀ. ਰੋਡ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਖੰਨਾ ਜਾ ਰਹੇ ਇਸ ਪਰਿਵਾਰ ਦੀ ਗੱਡੀ ਜੀ. ਟੀ. ਰੋਡ ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾਅ ਗਈ।
ਇਸ ਮਗਰੋਂ ਪਿੱਛਿਓਂ ਆ ਰਹੇ ਇੱਕ ਹੋਰ ਟਰੱਕ ਨੇ ਵੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ‘ਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ‘ਚ ਇੱਕ ਔਰਤ ਅਤੇ ਉਸ ਦੇ ਪੁੱਤਰ ਅਤੇ ਧੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਕਤ ਮਹਿਲਾ ਦਾ ਪਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਉਸ ਨੂੰ ਕਰਨਾਲ ਰੈਫ਼ਰ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਪਰਿਵਾਰ ਦਿੱਲੀ ਦੇ ਤਿਲਕ ਨਗਰ ਦਾ ਰਹਿਣ ਵਾਲਾ ਹੈ ਅਤੇ ਉਹ ਖੰਨਾ ਕਿਸੇ ਰਿਸ਼ਤੇਦਾਰ ਦੇ ਵਿਆਹ ‘ਚ ਸ਼ਾਮਲ ਹੋਣ ਲਈ ਆ ਰਿਹਾ ਸੀ।
ਤਾਜਾ ਜਾਣਕਾਰੀ