ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਦੁਬਈ (ਏਜੰਸੀ)—ਦੁਬਈ ਵਿਚ ਇਕ ਯਾਤਰੀ ਬੱਸ ਵੀਰਵਾਰ ਸ਼ਾਮ ਨੂੰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿਚ 10 ਭਾਰਤੀ ਨਾਗਰਿਕਾਂ ਸਮੇਤ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਬੱਸ ਵਿਚ 31 ਯਾਤਰੀ ਸਵਾਰ ਸਨ। ਦੁਬਈ ਪੁਲਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਨੇ ਦੱਸਿਆ ਕਿ ਹਾਦਸਾ ਹੋਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਦਾ ਬੱਸ ‘ਤੇ ਕੰਟਰੋਲ ਨਾ ਰਿਹਾ ਅਤੇ ਇਹ ਸ਼ੇਖ ਮੁਹੰਮਦ ਬਿਨ ਜਾਏਦ ਰੋਡ ‘ਤੇ ਰਸ਼ੀਦੀਆ ਮੈਟਰੋ ਸਟੇਸ਼ਨ ਨੇੜੇ ਆਵਾਜਾਈ ਸਿਗਨਲ ਨਾਲ ਟਕਰਾ ਗਈ।
ਇਸ ਹਾਦਸੇ ਵਿਚ ਵੱਖ-ਵੱਖ ਦੇਸ਼ਾਂ ਦੇ ਘੱਟੋ-ਘੱਟ 17 ਨਾਗਰਿਕਾਂ ਦੀ ਮੌਤ ਹੋ ਗਈ ਅਤੇ 5 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਬੱਸ ਵਿਚ ਸਵਾਰ ਜ਼ਿਆਦਾਤਰ ਯਾਤਰੀ ਓਮਾਨ ਦੇ ਵਸਨੀਕ ਸਨ। ਇਨ੍ਹਾਂ ਵਿਚੋਂ ਬਹੁਤ ਸਾਰੇ ਯਾਤਰੀ ਈਦ ਦੀ ਛੁੱਟੀ ਮਨਾ ਕੇ ਓਮਾਨ ਤੋਂ ਪਰਤ ਰਹੇ ਸਨ।
ਤਾਜਾ ਜਾਣਕਾਰੀ