ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਵੱਲੋਂ ਬਹੁਤ ਸਾਰੇ ਤਿਉਹਾਰਾਂ ਨੂੰ ਖੁਸ਼ੀ-ਖੁਸ਼ੀ ਮਨਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਦੀਆਂ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ। ਕਰੋਨਾ ਦੇ ਦੌਰ ਵਿੱਚ ਜਿਥੇ ਵੱਖ-ਵੱਖ ਖੇਤਰਾਂ ਦੀਆਂ ਕਈ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉੱਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਹਸਤੀਆਂ ਦੇ ਜਾਣ ਨਾਲ ਉਨ੍ਹਾਂ ਦੇ ਖੇਤਰਾਂ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ।
ਉੱਥੇ ਹੀ ਬਹੁਤ ਸਾਰੇ ਲੋਕ ਸੜਕ ਹਾਦਸਿਆਂ, ਬਿ-ਮਾ-ਰੀ-ਆਂ ਅਤੇ ਅਚਾਨਕ ਵਾਪਰਨ ਵਾਲੇ ਹਾਦਸਿਆਂ ਦਾ ਵੀ ਸ਼ਿਕਾਰ ਹੋਏ ਹਨ। ਕਰੋਨਾ ਤੋਂ ਇਲਾਵਾ ਪੰਜਾਬ ਵਿੱਚ ਹੋਰ ਵੀ ਬਹੁਤ ਸਾਰੀਆਂ ਭਿਆਨਕ ਬਿਮਾਰੀਆਂ ਨੇ ਦਸਤਕ ਦਿੱਤੀ ਹੋਈ ਹੈ। ਜਿਨ੍ਹਾਂ ਦੀ ਚਪੇਟ ਵਿੱਚ ਪੰਜਾਬ ਦੇ ਬਹੁਤ ਸਾਰੇ ਲੋਕ ਆਏ ਹਨ ਅਤੇ ਮੌਤ ਦੇ ਸ਼ਿਕਾਰ ਹੋ ਗਏ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖ਼ਬਰ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਦਾ ਸੂਬੇ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ।
ਹੁਣ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਮਸ਼ਹੂਰ ਚੋਟੀ ਦੀ ਹਸਤੀ ਦੀ ਅਚਾਨਕ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਸਾਰੇ ਮਸ਼ਹੂਰ ਗਾਇਕਾਂ ਵੱਲੋਂ ਗਾਏ ਗਏ ਗੀਤਾਂ ਦੇ ਗੀਤਕਾਰ, ਮਸ਼ਹੂਰ ਰਚਣਹਾਰ ਦੀਪਾ ਘੋਲੀਆ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਗੀਤਕਾਰ ਦੀਪਾ ਘੋਲੀਆ ਡੇਂਗੂ ਦੀ ਚਪੇਟ ਵਿਚ ਆ ਗਏ ਸਨ ਅਤੇ ਪਿਛਲੇ ਕਈ ਦਿਨਾਂ ਤੋਂ ਬੀਮਾਰ ਚਲ ਰਹੇ ਸਨ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਠਿੰਡਾ ਦੇ ਆਦੇਸ਼ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ।
ਜਿੱਥੇ ਉਹ ਜੇਰੇ ਇਲਾਜ ਸਨ ਉਥੇ ਹੀ ਉਨ੍ਹਾਂ ਦੀ ਅੱਜ ਮੌਤ ਹੋ ਗਈ ਹੈ। ਉਨ੍ਹਾਂ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਪੰਜਾਬੀ ਸੰਗੀਤਕ ਖੇਤਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਉਹ ਪੰਜਾਬ ਦੇ ਵਿੱਚ ਪ੍ਰਸਿੱਧ ਗੀਤਕਾਰਾਂ ਵਿੱਚੋਂ ਇੱਕ ਸਨ, ਉੱਥੇ ਹੀ ਉਨ੍ਹਾਂ ਵੱਲੋਂ ਬਹੁਤ ਸਾਰੇ ਉਦਾਸ ਗਾਣਿਆਂ ਦੀ ਰਚਨਾ ਵੀ ਕੀਤੀ ਗਈ ਹੈ। ਸੰਗੀਤ ਜਗਤ ਦੀਆਂ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Home ਤਾਜਾ ਜਾਣਕਾਰੀ ਹੁਣੇ ਹੁਣੇ ਪੰਜਾਬੀ ਮਿਊਜ਼ਿਕ ਇੰਡਸਟਰੀ ਚ ਪਿਆ ਮਾਤਮ – ਹੋਈ ਚੋਟੀ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ
ਤਾਜਾ ਜਾਣਕਾਰੀ