ਆਈ ਤਾਜਾ ਵੱਡੀ ਖਬਰ
ਬਰਨਾਲਾ, 15 ਅਪਰੈਲ 2020 – ਬਲਾਕ ਮਹਿਲ ਕਲਾਂ ਦੇ ਪਿੰਡ ਚੰਨਣਵਾਲ ਚ, ਕੰਬਾਈਨ ਨਾਲ ਕਣਕ ਦੀ ਵਾਢੀ ਕਰਵਾ ਰਹੇ ਕਿਸਾਨ ਦੀ ਕਣਕ ਨੂੰ ਅਚਾਣਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਣ ਦਾ ਹਾਲੇ ਪਤਾ ਨਹੀਂ ਲੱਗ ਸਕਿਆ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਪਿੰਡ ਸੰਘੇੜਾ ਵਿਖੇ ਤਾਇਨਾਤ ਗੱਡੀ ਤੁਰੰਤ ਹੀ ਮੌਕੇ ਤੇ ਪਹੁੰਚ ਗਈ।
ਜਿਸਨੇ ਵੱਡਾ ਨੁਕਸਾਨ ਹੋਣ ਤੋਂ ਬਚਾ ਲਿਆ। ਪ੍ਰਾਪਤ ਸੂਚਨਾ ਅਨੁਸਾਰ ਚੰਣਨਵਾਲ ਪਿੰਡ ਦਾ ਕਿਸਾਨ ਜਰਨੈਲ ਸਿੰਘ ਪੁੱਤਰ ਗੁਰਦਿਆਲ ਸਿੰਘ ਆਪਣੇ ਖੇਤ ਚੋਂਠ ਕਣਕ ਦੀ ਕੰਬਾਈਨ ਨਾਲ ਕਟਾਈ ਕਰਵਾ ਰਿਹਾ ਸੀ। ਦੁਪਹਿਰ ਕਰੀਬ ਢਾਈ ਵਜੇ ਅਚਾਣਕ ਹੀ ਕਣਕ ਨੂੰ ਅੱਗ ਲੱਗ ਗਈ।
ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲਦੇ ਹੀ ਬਰਨਾਲਾ ਫਾਇਰ ਬ੍ਰਿਗੇਡ ਦੇ ਫਾਇਰ ਅਫਸਰ ਜਸਵੀਰ ਸਿੰਘ ਦੀ ਅਗਵਾਈ ਵਿੱਚ ਡਰਾਈਵਰ ਜਗਤਾਰ ਸਿੰਘ ਤੇ ਹੋਰ ਕਰਮਚਾਰੀ ਫਾਇਰ ਬ੍ਰਿਗੇਡ ਦੀ ਗੱਡੀ ਲੈ ਕੇ ਘਟਨਾ ਵਾਲੀ ਥਾਂ ਪਹੁੰਚ ਗਏ। ਜਿਨ੍ਹਾਂ ਨੇ ਕਾਫੀ ਮਿਹਨਤ ਨਾਲ ਅੱਗ ਤੇ ਕਾਬੂ ਪਾ ਲਿਆ ਤੇ ਕਣਕ ਦਾ ਹੋਰ ਜਿਆਦਾ ਨੁਕਸਾਨ ਹੋਣ ਤੋਂ ਬਚਾ ਲਿਆ। ਕਿਸਾਨ ਜਰਨੈਲ ਸਿੰਘ ਨੇ ਦੱਸਿਆ ਕਿ ਉਸ ਦੀ ਕਰੀਬ 3 ਕਨਾਲ ਕਣਕ ਸੜ ਕੇ ਸੁਆਹ ਹੋ ਗਈ। ਜਿਸ ਨਾਲ ਉਸਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ