ਹੁਣੇ ਆਈ ਤਾਜਾ ਵੱਡੀ ਖਬਰ
ਜਲੰਧਰ— ਪੰਜਾਬ ‘ਚ ਕੋਰੋਨਾਵਾਇਰਸ ਦਿਨ ਪ੍ਰਤੀ ਦਿਨ ਆਪਣੇ ਪੈਰ ਪਸਾਰ ਰਿਹਾ ਹੈ। ਹੁਣ ਤੱਕ ਸੂਬੇ ‘ਚ 197 ਪਾਜ਼ੀਟਿਵ ਕੇਸ ਹੋ ਚੁੱਕੇ ਹਨ। ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 14 ਅਤੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29 ਹੋ ਗਈ ਹੈ। ਹੁਣ ਹਾਲ ਹੀ ‘ਚ ਜਲੰਧਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ‘ਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।
ਹੁਣ ਜਲੰਧਰ ਤੋਂ 6 ਹੋਰ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 1 ਜਲੰਧਰ ਦੇ ਸ਼ਾਹਕੋਟ ਇਲਾਕੇ ਦਾ ਹੈ ਅਤੇ ਦੂਜਾ ਕੇਸ ਜਲੰਧਰ ਦੇ ਕਿਲ੍ਹਾ ਮੁਹੱਲਾ ਇਲਾਕੇ ਦਾ ਹੈ। ਇਨ੍ਹਾਂ 6 ਨਵੇਂ ਕੇਸਾਂ ਨੂੰ ਮਿਲਾ ਕੇ ਹੁਣ ਜਲੰਧਰ ‘ਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 31 ਹੋ ਗਈ ਹੈ।
ਜਾਣਕਾਰੀ ਮੁਤਾਬਕ ਗੁਰਦਾਸਪੁਰ ਤੋਂ ਵੀ ਅੱਜ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਪਿੰਡ ਭੈਣੀ ਪਾਸਵਾਲ ਦੇ ਰਹਿਣ ਵਾਲੇ 60 ਸਾਲਾਂ ਵਿਅਕਤੀ ਸੰਸਾਰ ਸਿੰਘ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਇਸ ਵਿਅਕਤੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਸੀ। ਇਸ ਦੀ ਜਾਣਕਾਰੀ ਅੰਮ੍ਰਿਤਸਰ ਦੇ ਸਿਵਲ ਸਰਜਨ ਜੁਗਲ ਕੁਮਾਰ ਨੇ ਖੁਦ ਮੀਡੀਆ ਨੂੰ ਦਿੱਤੀ, ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਹਸਪਤਾਲ ਵਿਖੇ 5 ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ ‘ਚੋਂ ਅੰਮ੍ਰਿਤਸਰ ਦੇ 3 ਮਰੀਜ਼ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗੁਰਦਾਸਪੁਰ ਦਾ ਇਹ ਪਹਿਲਾ ਪਾਜ਼ੀਟਿਵ ਕੇਸ ਸੀ। ਇਸ ਮ੍ਰਿ ਤ ਕ ਦਾ ਇਲਾਜ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ‘ਚ ਚੱਲ ਰਿਹਾ ਸੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ