ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਭਿੱਖੀਵਿੰਡ-ਕਸਬਾ ਸੁਰਸਿੰਘ ਵਿਖੇ ਲੱਕੜ ਦੇ ਮਜ਼ਦੂਰ ਦੀ ਆਪਣੀ ਦੁਕਾਨ ਤੇ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ! ਪ੍ਰਾਪਤ ਜਾਣਕਾਰੀ ਅਨੁਸਾਰ ਲੱਕੜ ਦਾ ਮਿਸਤਰੀ ਪਰਮਿੰਦਰ ਸਿੰਘ(40) ਪੁੱਤਰ ਕੁਲਵੰਤ ਸਿੰਘ ਵਾਸੀ ਸੁਰ ਸਿੰਘ ਜੋ ਆਪਣੀ ਦੁਕਾਨ ਤੇ ਲੱਕੜ ਦਾ ਕੰਮ ਕਰ ਰਿਹਾ ਸੀ ਤਾਂ ਅਚਾਨਕ ਬਿਜਲੀ ਦਾ ਕਰੰਟ ਲੱਗਣ ਨਾਲ ਬੇਹੋਸ਼ ਹੋ ਗਿਆ ਜਿਸ ਨੂੰ ਤੁਰੰਤ
ਭਿੱਖੀਵਿੰਡ ਦੇਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ ਗਿਆ ਤਾਂ ਡਾਕਟਰ ਵੱਲੋਂ ਚੈਕਿੰਗ ਕਰਨ ਤੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ! ਮ੍ਰਿਤਕ ਪਰਮਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜੋ ਆਪਣੇ ਪਿੱਛੇ ਵਿਧਵਾ ਬੇਅੰਤ ਕੌਰ ਤੇ ਲੜਕੀ ਲੜਕਾ ਛੱਡ ਗਿਆ !
ਤਾਜਾ ਜਾਣਕਾਰੀ