ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਐਤਵਾਰ ਸਵੇਰੇ ਸੰਘਣੀ ਧੁੰਦ ਕਾਰਨ ਮਾਛੀਵਾੜਾ ਨੇੜੇ ਸਰਹਿੰਦ ਨਹਿਰ ਕਿਨਾਰੇ ਵਾਪਰੇ ਸੜਕ ਹਾਦਸੇ ‘ਚ 2 ਵਪਾਰੀ ਨੌਜਵਾਨਾਂ ਅਵਤਾਰ ਸਿੰਘ (42) ਵਾਸੀ ਗੰਗੂਵਾਲ ਅਤੇ ਉਸਦੇ ਦੋਸਤ ਰਿਸ਼ੀਪਾਲ ਸਿੰਘ (32) ਵਾਸੀ ਬਣੀ ਥਾਣਾ ਆਨੰਦਪੁਰ ਸਾਹਿਬ ਦੀ ਮੌਤ ਹੋ ਗਈ ਜਦਕਿ ਇਸ ਹਾਦਸੇ ਵਿਚ ਹੀ ਮ੍ਰਿਤਕ ਅਵਤਾਰ ਸਿੰਘ ਦੀ ਪਤਨੀ ਹਰਪਾਲ ਕੌਰ, ਸੱਸ ਗੁਰਮੀਤ ਕੌਰ ਅਤੇ ਪੁੱਤਰੀ ਸਹਿਜਲੀਨ (9) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਆਪਣੀ ਕਾਰ ਰਾਹੀਂ ਦੋਸਤ ਅਤੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਨਾਲ ਲੈ ਕੇ ਐਤਵਾਰ ਤੜਕੇ ਆਪਣੇ ਪਿੰਡ ਤੋਂ ਲੁਧਿਆਣਾ ਵਿਖੇ ਦੁਕਾਨ ਦਾ ਸਮਾਨ ਖਰੀਦਣ ਲਈ ਆਇਆ ਸੀ ਅਤੇ ਜਦੋਂ ਉਹ ਮਾਛੀਵਾੜਾ ਨੇੜੇ ਗੜ੍ਹੀ ਪੁੱਲ ਕੋਲ ਕਰੀਬ 7 ਵਜੇ ਪੁੱਜੇ ਤਾਂ ਸੰਘਣੀ ਧੁੰਦ ਕਾਰਨ ਸੜਕ ‘ਤੇ ਹੀ ਖੜੇ ਇਕ ਟਰਾਲੇ ਵਿਚ ਕਾਰ ਪਿੱਛੋਂ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਅਤੇ ਕਾਰ ਸਵਾਰ ਅਵਤਾਰ ਸਿੰਘ ਤੇ ਰਿਸ਼ੀਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪੁੱਜ ਗਈ ਅਤੇ ਬੜੀ ਮੁਸ਼ਕਿਲ ਨਾਲ ਇਨ੍ਹਾਂ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਾਰ ‘ਚੋਂ ਕੱਢਿਆ ਗਿਆ ਅਤੇ ਜ਼ਖ਼ਮੀ ਹੋਈ ਹਰਪਾਲ ਕੌਰ, ਗੁਰਮੀਤ ਕੌਰ ਤੇ ਬੱਚੀ ਸਹਿਜਲੀਨ ਨੂੰ ਮਾਛੀਵਾੜਾ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਇੱਥੇ ਤਿੰਨਾਂ ਜ਼ਖ਼ਮੀਆਂ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਪੁਲਸ ਵਲੋਂ ਟਰਾਲਾ ਚਾਲਕ ਦੀ ਪਹਿਚਾਣ ਕਰ ਉਸ ਖਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਵੀ ਪਹੁੰਚ ਗਏ।
ਤਾਜਾ ਜਾਣਕਾਰੀ