ਕੁੜੀ ਨੇ ਲਿਆ ਫਾਹਾ ਸਹੁਰੇ ਕਰਦੇ ਸੀ ਇਸ ਚੀਜ ਦੀ ਮੰਗ….
ਪਟਿਆਲਾ —ਇਕ ਪਾਸੇ ਜਿੱਥੇ ਪੰਜਾਬ ਦਾ ਅੰਨਦਾਤਾ ਕਰਜ਼ੇ ਦੀ ਬਲੀ ਚੜ੍ਹ ਰਿਹਾ ਹੈ ਤੇ ਦੂਜੇ ਪਾਸੇ ਦਾਜ ਦੇ ਲੋਬੀਆਂ ਤੋਂ ਤੰਗ ਆ ਕੇ ਮੁਟਿਆਰਾਂ ਦਾਜ ਦੀ ਬਲੀ ਚੜ੍ਹ ਰਹੀਆਂ ਹਨ। ਅਜਿਹਾ ਹੀ ਮਾਮਲਾ ਪਟਿਆਲਾ ‘ਚ ਦੇਖਣ ਨੂੰ ਮਿਲਿਆ, ਜਿੱਥੇ ਇਕ ਵਿਆਹੁਤਾ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮ੍ਰਿਤਕ ਪ੍ਰਭਜੋਤ ਕੌਰ ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ, ਜਿਸ ਦੀ 1 ਸਾਲ ਦੀ ਧੀ ਹੈ ਅਤੇ ਅੱਜ ਉਸ ਦਾ ਜਨਮ ਦਿਨ ਸੀ।
ਜਾਣਕਾਰੀ ਮੁਤਾਬਕ ਪ੍ਰਭਜੋਤ ਦਾ ਸਹੁਰਾ ਪਰਿਵਾਰ ਲਗਾਤਾਰ ਦਾਜ ਦੀ ਮੰਗ ਕਰ ਰਿਹਾ ਸੀ, ਇਸ ਤੋਂ ਪਰੇਸ਼ਾਨ ਹੋ ਕੇ ਪ੍ਰਭਜੋਤ ਨੇ ਗਲੇ ‘ਚ ਫੰਦਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਉਸ ਦੀ ਕੁੜੀ ਨੂੰ ਪਿਛਲੇ ਕਾਫੀ ਸਮੇਂ ਤੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ, ਪਰ ਪਰਿਵਾਰ ਵਾਲੇ ਹਮੇਸ਼ਾਂ ਹੀ ਕੁੜੀ ਨੂੰ ਸਮਝਾ ਕੇ ਵਾਪਸ ਭੇਜ ਦਿੰਦੇ ਸਨ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜਾ ਜਾਣਕਾਰੀ