BREAKING NEWS
Search

ਹੁਣੇ ਹੁਣੇ ਪੰਜਾਬ ਚ ਹੋਈ ਭਾਰੀ ਗੜੇਮਾਰੀ ਦੇਖੋ ਤਾਜਾ ਤਸਵੀਰਾਂ

ਪੰਜਾਬ ‘ਚ ਭਾਰੀ ਮੀਂਹ ਨਾਲ ਪਏ ਗੜੇ , ਕਿਸਾਨਾਂ ਦੀ ਸੋਨੇ ਵਰਗੀ ਫਸਲ ਬਣੀ ਮਿੱਟੀ…..

ਚੰਡੀਗੜ੍ਹ : ਪੰਜਾਬ ‘ਚ ਪਿਛਲੇ 2 ਦਿਨ ਤੋਂ ਕਾਲੇ ਬੱਦਲ ਛਾਏ ਹੋਏ ਹਨ ਅਤੇ ਤੇਜ਼ ਬਰਸਾਤ ਵੀ ਹੋ ਰਹੀ ਹੈ।ਉਥੇ ਹੀ ਚੰਡੀਗੜ੍ਹ ਸਮੇਤ ਪੰਜਾਬ ਦੇ ਵੱਖ -ਵੱਖ ਇਲਾਕਿਆਂ ‘ਚ ਭਾਰੀ ਮੀਂਹ ਦੇ ਨਾਲ-ਨਾਲ ਗੜੇ ਵੀ ਪਏ ਹਨ।ਅੱਜ ਸਵੇਰੇ ਤੋਂ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ।

ਪੰਜਾਬ ਦੇ ਵੱਖ -ਵੱਖ ਇਲਾਕਿਆਂ ‘ਚ ਬੀਤੇ ਕੱਲ ਤੋਂ ਬੱਦਲਵਾਈ ਦੇਖਣ ਨੂੰ ਮਿਲੀ ਸੀ ,ਜਿਸ ਤੋਂ ਬਾਅਦ ਅੱਜ ਸਵੇਰ ਤੋਂ ਲਗਾਤਾਰ ਤੇਜ਼ ਮੀਂਹ ਪੈ ਰਿਹਾ ਹੈ।ਉਥੇ ਹੀ ਪਟਿਆਲਾ, ਸੰਗਰੂਰ, ਅੰਮ੍ਰਿਤਸਰ, ਬਰਨਾਲਾ ਅਤੇ ਮੋਹਾਲੀ ‘ਚ ਵੀ ਕੱਲ ਤੋਂ ਮੀਂਹ ਪੈ ਰਿਹਾ ਹੈ।ਮੌਸਮ ਵਿਭਾਗ ਨੇ ਦੋ ਦਿਨ ਪਹਿਲਾਂ ਹੀ ਪੰਜਾਬ ਵਿੱਚ ਭਾਰੀ ਮੀਂਹ ਤੇ ਗੜੇ ਪੈਣ ਦੀ ਚਿਤਾਵਨੀ ਦਿੱਤੀ ਸੀ।

ਪੰਜਾਬ ‘ਚ ਪਏ ਭਾਰੀ ਮੀਂਹ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।ਇਸ ਮੀਂਹ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂ ਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ।ਇਸ ਤੋਂ ਇਲਾਵਾ ਥੋੜੀ ਠੰਢ ਵੀ ਮਹਿਸੂਸ ਕੀਤੀ ਜਾ ਰਹੀ ਹੈ।

ਪੰਜਾਬ ‘ਚ ਮੀਂਹ ਅਤੇ ਝੱਖੜ ਨੇ ਕਿਸਾਨਾਂ ਨੂੰ ਇੱਕ ਵਾਰੀ ਫੇਰ ਚਿੰਤਾ ‘ਚ ਡੋਬ ਦਿੱਤਾ ਕਿਉਂਕਿ ਕਣਕ ਦੀ ਕਟਾਈ ਇਸ ਵੇਲੇ ਪੂਰੇ ਜੋਬਨ ‘ਤੇ ਹੈ।ਪਿਛਲੇ 2 ਦਿਨਾਂ ਤੋਂ ਅਚਾਨਕ ਪਏ ਬੇਮੌਸਮੀ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀ ਉਮੀਦ ‘ਤੇ ਪਾਣੀ ਫੇਰ ਕੇ ਰੱਖ ਦਿੱਤਾ।ਇਸ ਵਾਰ ਪੰਜਾਬ ਦੇ ਕਿਸਾਨ ਬਹੁਤ ਖੁਸ਼ ਦਿਖਾਈ ਦੇ ਰਹੇ ਸਨ, ਕਿਉਂਕਿ ਇਸ ਵਾਰ ਕਣਕ ਦੀ ਫਸਲ ਦਾ ਝਾੜ ਬਹੁਤ ਚੰਗਾ ਹੋਣ ਦੀ ਸੰਭਾਵਨਾ ਸੀ ਪਰ ਬੇਮੌਸਮੀ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ।

ਦਰਅਸਲ ‘ਚ ਇਨੀ ਕਣਕ ਦੀ ਵਾਢੀ ਦਾ ਕੰਮ ਜ਼ੋਰਾਂ ‘ਤੇ ਜਾਰੀ ਹੈ ਤੇ ਅਜਿਹੇ ਵਿੱਚ ਮੌਸਮ ਦਾ ਇੰਨਾ ਖ਼ਰਾਬ ਹੋਣਾ ਕਿਸਾਨਾਂ ਲਈ ਚੰਗਾ ਸੰਕੇਤ ਨਹੀਂ।ਮੌਸਮ ਦੇ ਬਦਲੇ ਮਿਜਾਜ਼ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ।ਬੱਦਲਵਾਈ ਤੇ ਹਲਕੇ ਮੀਂਹ ਕਾਰਨ ਮੰਡੀ ’ਚ ਪਹੁੰਚੀ ਕਣਕ ਗਿੱਲੀ ਹੋ ਗਈ।

ਆਉਣ ਵਾਲੇ ਦਿਨਾਂ ’ਚ ਮੌਸਮ ਬਦਲਣ ਦੀ ਭਵਿੱਖਬਾਣੀ ਨਾਲ ਕਿਸਾਨਾਂ ਦਾ ਸੋਨਾ (ਕਣਕ ਦੀ ਫਸਲ) ਮਿੱਟੀ ਬਣਨ ਦਾ ਖ਼ਤਰਾ ਬਣਿਆ ਹੋਇਆ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖੇਤਾਂ ‘ਚ ਕਣਕ ਦਾ ਕਾਫੀ ਨੁਕਸਾਨ ਹੋਇਆ ਹੈ।



error: Content is protected !!