=== console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਪੰਜਾਬ ਪੁਲਸ ਨੇ ਇਥੇ ਵੱਡੇ ਪੱਧਰ ਤੇ ਚਾਰਾਂ ਪਾਸਿਓਂ ਪਾ ਲਿਆ ਘੇਰਾ ਹੋ ਰਹੀ ਇਹ ਭਾਲ – ਸਾਰਾ ਇਲਾਕਾ ਹੈਰਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਈ ਹੈ ਉੱਥੇ ਹੀ ਸਰਕਾਰ ਵੱਲੋਂ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਸਾਰੇ ਅਧਿਕਾਰੀਆਂ ਨੂੰ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਓਥੇ ਹੀ ਜਿਲਾ ਅਧਿਕਾਰੀਆਂ ਵੱਲੋਂ ਵੀ ਜ਼ਿਲ੍ਹੇ ਅੰਦਰ ਅਮਨ ਅਤੇ ਸ਼ਾਂਤੀ ਨੂੰ ਬਣਾਈ ਰੱਖਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਪਰ ਕੁਝ ਅਨਸਰਾਂ ਵੱਲੋਂ ਮਾਹੌਲ ਵਿਚ ਗੜਬੜੀ ਪੈਦਾ ਕਰਨ ਲਈ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਨਾਲ ਸੂਬੇ ਦੇ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਉਪਰ ਸਖਤ ਨਜ਼ਰ ਰੱਖੀ ਜਾਂਦੀ ਹੈ।

ਹੁਣ ਪੰਜਾਬ ਪੁਲਸ ਨੇ ਇਥੇ ਵੱਡੇ ਪੱਧਰ ਤੇ ਚਾਰਾਂ ਪਾਸਿਓਂ ਪਾ ਲਿਆ ਘੇਰਾ ਹੋ ਰਹੀ ਇਹ ਭਾਲ,ਜਿਸ ਕਾਰਨ ਸਾਰਾ ਇਲਾਕਾ ਹੈਰਾਨ ਰਹਿ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਰਹੱਦੀ ਤਹਿਸੀਲ ਅਜਨਾਲਾ ਦੇ ਕਸਬਾ ਚਮਿਆਰੀ ਤੋਂ ਸਾਹਮਣੇ ਆਈ ਹੈ। ਜਿੱਥੇ ਸ਼ੱਕੀ ਵਿਅਕਤੀ ਦੇ ਲੁਕੇ ਹੋਣ ਦਾ ਖ਼ਦਸ਼ਾ ਹੋਣ ਤੇ ਪੁਲਿਸ ਫੋਰਸ ਵੱਲੋਂ ਅਚਾਨਕ ਹੀ ਸਾਰੇ ਕਸਬੇ ਨੂੰ ਸਭ ਪਾਸਿਆਂ ਤੋਂ ਘੇਰਾ ਪਾ ਲਿਆ ਗਿਆ ਹੈ। ਇਹ ਘਟਨਾ ਅੱਜ ਸ਼ਾਮ 4 ਵਜੇ ਦੀ ਦੱਸੀ ਜਾ ਰਹੀ ਹੈ, ਜਿਸ ਨੂੰ ਵੇਖ ਕੇ ਇਸ ਕਸਬੇ ਦੇ ਸਾਰੇ ਹੱਕੇ ਬੱਕੇ ਰਹਿ ਗਏ।

ਪੁਲਸ ਵੱਲੋਂ ਇਸ ਸਾਰੀ ਕਾਰਵਾਈ ਨੂੰ ਪੂਰਨ ਰੂਪ ’ਚ ਗੁਪਤ ਰੱਖਿਆ ਜਾ ਰਿਹਾ ਹੈ। ਇਹ ਵੀ ਖਬਰ ਮਿਲੀ ਹੈ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਸ ਨੂੰ ਇਥੋਂ ਵੱਡੀ ਮਾਤਰਾ ’ਚ ਹਥਿਆਰ ਵੀ ਮਿਲੇ ਹਨ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਝ ਸ਼ੱਕੀ ਵਿਅਕਤੀ ਇੱਥੇ ਆ ਕੇ ਲੁਕੇ ਹੋਏ ਸਨ। ਪੁਲਸ ਵੱਲੋਂ ਘੇਰਾ ਪਾ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ।

ਇਸ ਘਟਨਾ ਨੂੰ ਲੈ ਕੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਕਸਬਾ ਚਮਿਆਰੀ ਨੂੰ ਪੁਲਸ ਨੇ ਚੁਫੇਰਿਓਂ ਘੇਰਾ ਇਸ ਲਈ ਹੀ ਪਾਇਆ ਹੈ, ਕਿਉਂਕਿ ਪੁਲਿਸ ਨੂੰ ਸ਼ੱਕੀ ਵਿਅਕਤੀ ਦੇ ਲੁਕੇ ਹੋਣ ਦਾ ਖ਼ਦਸ਼ਾ ਹੈ। ਉੱਥੇ ਹੀ ਪੁਲੀਸ ਵੱਲੋਂ ਲੋਕਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।




error: Content is protected !!