ਪੰਜਾਬ ਲਈ ਜਾਰੀ ਹੋਇਆ ਮੌਸਮ ਦਾ ਇਹ ਅਲਰਟ

ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਉਤਰ ਤੇ ਪੂਰਬ ਉੱਤਰ ‘ਚ ਭਾਰੀ ਬਾਰਸ਼ ਹੋਣ ਦਾ ਅਨੁਮਾਨ ਲਾਇਆ ਹੈ। ਮੌਸਮ ਵਿਭਾਗ ਨੇ ਪੰਜਾਬ, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਤੇ ਬਿਹਾਰ ਲਈ ਆਰੇਂਜ਼ ਅਲਰਟ ਜਾਰੀ ਕੀਤਾ ਹੈ। ਪੱਛਮੀ ਬੰਗਾਲ, ਅਸਮ ਤੇ ਮੇਘਾਲਿਆ ਲਈ 19 ਤੋਂ 21 ਜੁਲਾਈ ਤਕ ਰੈੱਡ ਅਲਰਟ ਜਾਰੀ ਕੀਤਾ ਹੈ। ਅਰੁਣਾਚਲ ਪ੍ਰਦੇਸ਼ ਲਈ 19 ਤੋਂ 20 ਜੁਲਾਈ ਤਕ ਰੈੱਡ ਅਲਰਟ ਤੇ 21 ਜੁਲਾਈ ਲਈ ਆਰੇਂਜ਼ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਮੁਤਾਬਕ ਅਸਮ ‘ਚ ਹੜ੍ਹਾਂ ਦੀ ਸਥਿਤੀ ਹੋਰ ਵਿਗੜ ਸਕਦੀ ਹੈ ਜਿੱਥੇ 33 ‘ਚੋਂ 27 ਜ਼ਿਲ੍ਹਿਆਂ ‘ਚ 39.8 ਲੱਖ ਤੋਂ ਜ਼ਿਆਦਾ ਲੋਕ ਵੀਰਵਾਰ ਨੂੰ ਹੜ੍ਹਾਂ ਨਾਲ ਬੇਹਾਲ ਸਨ। ਇਸ ਸਾਲ ਸੂਬੇ ‘ਚ ਹੜ੍ਹ ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ‘ਚ ਹੁਣ ਤਕ 102 ਲੋਕ ਆਪਣੀ ਜਾਨ ਗਵਾ ਚੁੱਕੇ ਹਨ।

ਆਈਐਮਡੀ ਨੇ ਕਿਹਾ ਮਾਨਸੂਨ 18 ਜੁਲਾਈ ਤੋਂ ਹਿਮਾਲਿਆ ਦੇ ਨੇੜਲੇ ਖੇਤਰਾਂ ‘ਚ ਹੌਲੀ-ਹੌਲੀ ਵਧਣਾ ਸ਼ੁਰੂ ਕਰ ਸਕਦਾ ਹੈ। ਉੱਤਰੀ ਭਾਰਤ ‘ਚ 18 ਤੋਂ 20 ਜੁਲਾਈ ਅਤੇ ਪੂਰਬ ਉੱਤਰ ‘ਚ 18 ਤੋਂ 21 ਜੁਲਾਈ ਤਕ ਭਾਰੀ ਬਾਰਸ਼ ਹੋ ਸਕਦੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਮੌਸਮ ਦਾ ਇਹ ਔਰੰਜ ਅਲਰਟ
ByadminJuly 18, 2020Comments Off on ਹੁਣੇ ਹੁਣੇ ਪੰਜਾਬ ਲਈ ਜਾਰੀ ਹੋਇਆ ਮੌਸਮ ਦਾ ਇਹ ਔਰੰਜ ਅਲਰਟ
Previous Postਮਾਂ ਤੇ ਭਰਾ ਦੀਆਂ ਲੋਥਾਂ ਦੇਖ ਧੀ ਨੇ ਵੀ ਕਰਤਾ ਇਹ ਕੰਮ - ਤਾਜਾ ਵੱਡੀ ਖਬਰ ਨਾਲ ਕੰਬਿਆਪੰਜਾਬ
Next Postਕੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਕੋਰੋਨਾ - ਹੋਇਆ ਇਹ ਵੱਡਾ ਖੁਲਾਸਾ