ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਹੁਣੇ ਹੁਣੇ ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ 1 ਦਸੰਬਰ ਤੋਂ ਪੰਜਾਬ ਚ ਹੋਣਗੀਆਂ ਵਰਲਡ ਕਬੱਡੀ ਕੱਪ ਦੀਆਂ ਖੇਡਾਂ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਪੰਜਾਬ ਦੇ ਖੇਡ ਮੰਤਰੀ ਵਲੋਂ ਕੀਤਾ ਗਿਆ। ਅੱਜ ਸਥਾਨਿਕ ਪੰਜਾਬ ਭਵਨ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਸੰਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੰਤਰੀ ਨੇ ਦੱਸਿਆ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ।

ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਈਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ। ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ।

ਮਿਲੀ ਜਾਣਕਾਰੀ ਮੁਤਾਬਕ ਇਸ ਟੂਰਨਾਮੈਂਟ ਵਿਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ ਵਿਚ ਭਾਰਤ, ਅਮਰੀਕਾ, ਆਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ। ਪਕਿਸਤਾਨ ਅਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵੱਲੋਂ ਐਨ.ਓ.ਸੀ. ਮਿਲ ਗਿਆ ਹੈ ਅਤੇ ਇਨ੍ਹਾਂ ਦੋ ਦੇਸ਼ਾਂ ਲਈ ਐੱਨ.ਓ.ਸੀ. ਦੀ ਉਡੀਕ ਕੀਤੀ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ 1 ਦਸੰਬਰ ਤੋਂ ਪੰਜਾਬ ਚ ਹੋਣਗੀਆਂ
ByadminNovember 13, 2019Comments Off on ਹੁਣੇ ਹੁਣੇ ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ 1 ਦਸੰਬਰ ਤੋਂ ਪੰਜਾਬ ਚ ਹੋਣਗੀਆਂ
Previous Postਪੰਜਾਬ : ਵਿਆਹ 'ਚ ਪਿਆ ਭੜਥੂ ਹੋ ਗਈ ਲਾਲਾ ਲਾਲਾ - ਦੇਖੋ ਤਾਜਾ ਵੱਡੀ ਖਬਰ
Next Postਹੁਣੇ ਹੁਣੇ CBSE ਸਕੂਲਾਂ ਵਾਲਿਆਂ ਲਈ ਹੋ ਗਿਆ ਇਹ ਵੱਡਾ ਐਲਾਨ - ਬੱਚਿਆਂ ਚ ਛਾਈ ਖੁਸ਼ੀ ਦੀ ਲਹਿਰ