ਆਈ ਤਾਜਾ ਵੱਡੀ ਖਬਰ
ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜਿਥੇ ਪੁਲਿਸ ਵੱਲੋਂ ਵਾਹਨ ਚਾਲਕਾਂ ਲਈ ਕਈ ਤਰ੍ਹਾਂ ਦੇ ਨਿਯਮ ਬਣਾਏ ਗਏ ਹਨ ਤਾਂ ਜੋ ਸੜਕੀ ਆਵਾਜਾਈ ਦੌਰਾਨ ਆਮ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉੱਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਸੜਕੀ ਦੁਰਘਟਨਾਵਾਂ ਦੇ ਵਿੱਚ ਬਹੁਤ ਸਾਰੇ ਲੋਕ ਇਹਨਾਂ ਹਾਦਸਿਆਂ ਦੇ ਸ਼ਿਕਾਰ ਹੋਏ ਹਨ। ਜਿਨ੍ਹਾਂ ਦੀ ਕਮੀ ਇਸ ਸੰਸਾਰ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਵੱਖ-ਵੱਖ ਸਖਸ਼ੀਅਤਾਂ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਸੁਣਦੇ ਹੀ ਲੋਕਾਂ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ।
ਪੁਲਸ ਪ੍ਰਸ਼ਾਸਨ ਵੱਲੋਂ ਜਿੱਥੇ ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਵੱਲੋਂ ਵਰਤੀ ਜਾਂਦੀ ਲਾਪਰਵਾਹੀ ਕਾਰਨ ਅਜਿਹੇ ਹਾਦਸੇ ਸਾਹਮਣੇ ਆ ਹੀ ਜਾਂਦੇ ਹਨ। ਹੁਣ ਭਿਆਨਕ ਹਾਦਸੇ ਚ ਪੰਜਾਬ ਦੀ ਮਸਹੂਰ ਹਸਤੀ ਦੀ ਹੋਈ ਮੌਤ ,ਜਿਸ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬ ਵਿੱਚ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਅੱਜ ਅੰਮ੍ਰਿਤਸਰ -ਜਲੰਧਰ ਜੀ. ਟੀ. ਰੋਡ ‘ਤੇ ਮਾਨਾਂਵਾਲਾ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ।
ਅੱਜ ਵਾਪਰੇ ਇਸ ਸੜਕ ਹਾਦਸੇ ਵਿਚ ਬੱਸ -ਕਾਰ ਦੀ ਸਿੱਧੀ ਟੱਕਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਰੇਨ ਦੇ ਪੁੱਲ ਦੀ ਚੱਲ ਰਹੀ ਮੁਰੰਮਤ ਦੇ ਕਰਕੇ ਉਲਟ ਦਿਸ਼ਾ ਵੱਲ ਆ ਰਹੀ ਇਕ ਬੱਸ ਨੇ ਨਿਰਵਾਨਾ ਸਿਟੀ ਦੇ ਸਾਹਮਣੇ ਤੋਂ ਆ ਰਹੀ ਆਲਟੋ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ ਗੁਰਦੁਆਰਾ ਮੰਜੀ ਸਾਹਿਬ ਵਾਲੇ ਬਾਬਾ ਜਸਪਾਲ ਸਿੰਘ ਜੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜੋ ਉਸ ਸਮੇਂ ਅਲਟੋ ਕਾਰ ਵਿੱਚ ਸਵਾਰ ਸਨ। ਉਨ੍ਹਾਂ ਦੀ ਗੰਭੀਰ ਹਾਲਤ ਦੇ ਦੌਰਾਨ ਉਨ੍ਹਾਂ ਨੂੰ ਗੁਰੂ ਰਾਮਦਾਸ ਹਸਪਤਾਲ ਵਿਖੇ ਲਿਜਾਇਆ ਗਿਆ।
ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਜਿਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉੱਥੇ ਦੇਸ਼-ਵਿਦੇਸ਼ ਵਿੱਚ ਵੱਸਦੀ ਹੋਈ ਸੰਗਤ ਵਿੱਚ ਵੀ ਸ਼ੋਗ ਦੀ ਲਹਿਰ ਫੈਲ ਗਈ ਹੈ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਨਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।
Home ਤਾਜਾ ਜਾਣਕਾਰੀ ਹੁਣੇ ਹੁਣੇ ਭਿਆਨਕ ਹਾਦਸੇ ਚ ਪੰਜਾਬ ਦੀ ਮਸਹੂਰ ਹਸਤੀ ਦੀ ਹੋਈ ਮੌਤ , ਛਾਈ ਦੇਸ਼ ਵਿਦੇਸ਼ ਸੋਗ ਦੀ ਲਹਿਰ
ਤਾਜਾ ਜਾਣਕਾਰੀ