=== console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਅਦਾਕਾਰਾ ਸੁਰੇਖਾ ਸੀਕਰੀ ਦੀ ਹੋਈ ਅਚਾਨਕ ਇਸ ਤਰਾਂ ਮੌਤ, ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਵੱਖ ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਹਸਤੀਆਂ ਇਸ ਦੁਨੀਆ ਨੂੰ ਅਲਵਿਦਾ ਆਖ ਗਈਆ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਬਹੁਤ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਉਥੇ ਹੀ ਭਾਰਤ ਵਿੱਚ ਮਹਾਰਾਸ਼ਟਰ ਸੂਬਾ ਇਸ ਕਾਰਨ ਵਧੇਰੇ ਪ੍ਰਭਾਵਿਤ ਹੋਇਆ ਹੈ। ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਸਾਡੇ ਤੋਂ ਹਮੇਸ਼ਾ ਲਈ ਦੂਰ ਹੋ ਗਈਆਂ ਹਨ। ਉਥੇ ਹੀ ਦੇਸ਼ ਅੰਦਰ ਵਾਪਰ ਰਹੇ ਸੜਕ ਹਾਦਸਿਆ ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ।

ਫ਼ਿਲਮੀ ਖੇਤਰ ਦੀਆਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜੋ ਬਹੁਤ ਸਾਰੀਆਂ ਹਸਤੀਆਂ ਲਈ ਇਕ ਪ੍ਰੇਰਨਾ ਸਰੋਤ ਵੀ ਬਣਦੀਆਂ ਹਨ। ਅਜਿਹੀਆਂ ਸਖਸ਼ੀਅਤਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਹੁਣ ਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ਨਾਲ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਉੱਥੇ ਹੀ ਪ੍ਰਸ਼ੰਸਕਾਂ ਵਿਚ ਵੀ ਦੁੱਖ ਪਾਇਆ ਜਾ ਰਿਹਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਾਲੀਵੁੱਡ ਵਿਚ ਟੀਵੀ ਜਗਤ ਦੀ ਮਸ਼ਹੂਰ ਜਾਣੀ-ਪਛਾਣੀ ਸ਼ਖਸੀਅਤ ਸੁਰੇਖਾ ਸਿਕਰੀ ਦੇ ਦੇਹਾਂਤ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਇਸ ਟੀ ਵੀ ਅਭਿਨੇਤਰੀ ਨੂੰ ਦਿਲ ਦਾ ਦੌਰਾ ਪਿਆ ਸੀ। ਜਿਸ ਕਾਰਨ ਇਸ 75 ਸਾਲਾ ਦੀ ਅਭਿਨੇਤਰੀ ਦਾ ਦਿਹਾਂਤ ਹੋ ਗਿਆ। ਟੀਵੀ ਸੀਰੀਅਲਾ ਵਿੱਚ ਅਭਿਨੇਤਰੀ ਵੱਲੋਂ ਆਪਣੇ ਦਮ ਤੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਸੀ। ਹੁਣ ਤੱਕ ਉਹਨਾਂ ਵੱਲੋਂ ਅਨੇਕਾਂ ਹੀ ਵੱਖ ਵੱਖ ਚੈਨਲਾਂ ਦੇ ਬਹੁਤ ਸਾਰੇ ਟੀਵੀ ਸੀਰੀਅਲਾ ਵਿਚ ਕੰਮ ਕੀਤਾ ਗਿਆ ਸੀ।

ਉਥੇ ਹੀ ਉਨ੍ਹਾਂ ਦੀ ਮੌਤ ਦੀ ਖਬਰ ਸੁਣਦੇ ਹੀ ਟੀਵੀ ਜਗਤ ਦੀਆਂ ਬਹੁਤ ਸਾਰੀਆਂ ਫਿਲਮੀ ਹਸਤੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਵੱਖ-ਵੱਖ ਟੀ ਵੀ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਹਮਦਰਦੀ ਪ੍ਰਗਟ ਕੀਤੀ ਗਈ ਹੈ। ਉਨ੍ਹਾਂ ਦੇ ਦਿਹਾਂਤ ਨੂੰ ਟੀਵੀ ਜਗਤ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।




error: Content is protected !!