ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਟਿਆਲਾ: ਇੱਥੇ ਦੇ ਬਖਸ਼ੀ ਥਾਣਾ ਕੋਲ ਰਹਿੰਦੀ 19 ਸਾਲਾ ਅਮਨਦੀਪ ਕੌਰ ਦੀ ਲਾਸ਼ ਹਰਿਆਣਾ ਜਨਸੂਈ ਨਹਿਰ ਵਿੱਚੋਂ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਦੀ ਮ੍ਰਿਤਕ ਦੇਹ ਨੂੰ ਕਸਟਡੀ ‘ਚ ਲੈ ਅੱਗੇ ਜਾਂਚ ਸ਼ੁਰੂ ਕੀਤੀ ਪਰ ਮ੍ਰਿਤਕਾ ਦੇ ਘਰਦੇ ਪੁਲਿਸ ਦੀ ਢਿੱਲੀ ਕਾਰਵਾਈ ਤੋਂ ਨਾਖੁਸ਼ ਹਨ। ਇਸ ਦੇ ਚੱਲਦਿਆਂ ਉਨ੍ਹਾਂ ਨੇ ਲਾਸ਼ ਨੂੰ ਰੋਡ ‘ਤੇ ਰੱਖ ਇਨਸਾਫ ਦੀ ਮੰਗ ਕੀਤੀ ਹੈ।
ਮ੍ਰਿਤਕਾ ਦੇ ਘਰਦਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਅਮਨਦੀਪ ਦੀ ਗੁੰਮਸ਼ੁਦਗੀ ਬਾਰੇ ਰਿਪੋਰਟ 15 ਮਈ ਦੀ ਪੁਲਿਸ ਸਟੇਸ਼ਨ ‘ਚ ਦਰਜ ਹੈ। ਇਸ ‘ਚ ਲਿਖਿਆ ਹੈ ਕਿ ਅਮਨ ਸਵੇਰੇ 9 ਵਜੇ ਨਾਭਾ ਕਾਲਜ ਲਈ ਨਿਕਲੀ ਸੀ ਪਰ ਉਹ ਉਸ ਦਿਨ ਕਾਲਜ ਵੀ ਨਹੀਂ ਪਹੁੰਚੀ।
ਅਮਨ ਦੇ ਘਰਦਿਆ ਦਾ ਕਹਿਣਾ ਹੈ ਕਿ ਬੱਸ ਕੰਡਕਟਰ ਨਾਲ ਅਮਨ ਦੀ ਦੋਸਤੀ ਸੀ। ਉਸ ਦਾ ਕਤਲ ਹੋਇਆ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਦੀ ਢਿੱਲੀ ਕਾਰਵਾਈ ਦਾ ਨਤੀਜਾ ਹੈ ਕਿ ਅਜੇ ਤਕ ਇਸ ਮਾਮਲੇ ‘ਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਉਧਰ, ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾ ਦੇ ਪਰਿਵਾਰ ਨੇ ਮਾਮਲਾ ਦਰਜ ਕਰਵਾ ਦਿੱਤਾ ਹੈ। ਮ੍ਰਿਤਕਾ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਜਾਂਚ ਸ਼ੁਰੂ ਕੀਤੀ ਜਵੇਗੀ
ਤਾਜਾ ਜਾਣਕਾਰੀ