ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਹੁਣੇ ਵਾਪਰਿਆ ਕਹਿਰ ਇਸ ਮਸ਼ਹੂਰ ਕਬੱਡੀ ਪਲੇਅਰ ਦੀ ਐਕਸੀਡੈਂਟ ਚ ਹੋਈ ਮੌਤ ਛਾਇਆ ਸੋਗ
ਮੋਗਾ, 8 ਜੂਨ- ਮੋਗਾ-ਕੋਟਕਪੂਰਾ ਰੋਡ ‘ਤੇ ਅੱਜ ਵਾਪਰੇ ਦਰਦਨਾਕ ਸੜਕ ਹਾਦਸੇ ‘ਚ ਮਸ਼ਹੂਰ ਕਬੱਡੀ ਖਿਡਾਰੀ ਦੀ ਮੌਤ ਹੋ ਗਈ, ਜਦਕਿ ਉਸ ਦੇ ਚਾਰ ਦੋਸਤ ਜ਼ਖ਼ਮੀ ਹੋ ਗਏ। ਮ੍ਰਿਤਕ ਖਿਡਾਰੀ ਦੀ ਪਹਿਚਾਣ 25 ਸਾਲਾ ਜਗਦੀਪ ਸਿੰਘ ਦੇ ਰੂਪ ‘ਚ ਹੋਈ ਹੈ। ਜਾਣਕਾਰੀ ਮੁਤਾਬਕ ਜਗਦੀਪ ਅਤੇ ਉਸ ਦੇ ਦੋਸਤ ਇੱਕ ਫਾਰਚੂਨਰ ਗੱਡੀ ‘ਚ ਸਵਾਰ ਹੋ ਕੇ ਆਪਣੇ ਇੱਕ ਮਿੱਤਰ ਨੂੰ ਦਿੱਲੀ ਦੇ ਹਵਾਈ ਅੱਡੇ ‘ਤੇ ਛੱਡ ਕੇ ਵਾਪਸ ਪਰਤ ਰਹੇ ਸਨ।
ਇਸੇ ਦੌਰਾਨ ਪਿੰਡ ਸਿੰਘਾ ਵਾਲਾ ਨੇੜੇ ਮੋਗਾ-ਕੋਟਕਪੂਰਾ ਰੋਡ ‘ਤੇ ਸਾਹਮਣਿਓਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਉਨ੍ਹਾਂ ਦੀ ਗੱਡੀ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਜਗਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੇ ਚਾਰ ਦੋਸਤ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਇਨ੍ਹਾਂ ‘ਚੋਂ ਦੋ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ‘ਚ ਰੈਫ਼ਰ ਕਰ ਦਿੱਤਾ ਗਿਆ ਹੈ।

ਤਾਜਾ ਜਾਣਕਾਰੀ