ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਦੇਸ਼ ਦੁਨੀਆਂ ਦੇ ਵਿਚ ਰੋਜ਼ਾਨਾਂ ਹੀ ਦਿਲ ਦਹਿਲਾ ਦੇਣ ਵਾਲੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿੰਨਾਂ ਨੂੰ ਦੇਖ ਕੇ ਇੱਕਦਮ ਰੌਗਟੇ ਖੜ੍ਹੇ ਹੋ ਜਾਂਦੇ ਹਨ ਤੇ ਅਜਿਹੀ ਹੀ ਰੌਗਟੇ ਖੜ੍ਹੇ ਕਰਨ ਵਾਲੀ ਭਿਆਨਕ ਘਟਨਾ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲੇ ‘ਚ ਵਾਪਰੀ ਹੈ। ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਤੇ 4 ਲੋਕ ਜ਼ਖਮੀ ਹੋ ਗਏ।
ਮਿਲੀ ਜਾਣਕਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੋਲੀ ਵਾਲੀ ਕਾਰ ਖੇਕੜਾ ਦੇ ਰੇਲਵੇ ਓਵਰ ਬ੍ਰਿਜ ਕੋਲ ਪਹੁੰਚੀ ਤਾਂ ਪਿੱਛੇ ਆ ਰਹੇ ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ।
ਜਿਸ ਕਾਰਨ ਲਾੜੀ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਨੀਮਾ ਅਤੇ ਰੋਹਤਾਸ਼ ਵਜੋਂ ਹੋਈ ਹੈ ਅਤੇ ਹਾਦਸੇ ਵਿਚ ਲਾੜੇ ਰਵਿੰਦਰ ਸਮੇਤ 4 ਲੋਕ ਜ਼ਖਮੀ ਹੋ ਗਏ।ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਪੁਲਿਸ ਨੇ ਟਰੱਕ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ,ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।
Home ਤਾਜਾ ਜਾਣਕਾਰੀ ਹੁਣੇ ਹੁਣੇ ਵਾਪਰਿਆ ਕਹਿਰ ਪਲਾਂ ਚ’ ਉੱਜੜੀਆਂ ਖੁਸ਼ੀਆਂ ਭਿਆਨਕ ਸੜ੍ਹਕ ਹਾਦਸੇ ਚ’ ਲਾੜੀ ਦੀ ਮੌਕੇ ਤੇ ਮੌਤ ਅਤੇ….
ਤਾਜਾ ਜਾਣਕਾਰੀ