ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਵਾਪਰਿਆ ਕਹਿਰ ਲਗੇ ਲਾਸ਼ਾਂ ਦੇ ਢੇਰ
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲੇ ‘ਚ ਅੱਜ ਇੱਕ ਪਰਾਈਵੇਟ ਬੱਸ 500 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਹਾਦਸੇ ‘ਚ 30 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਹਾਦਸੇ ਵਾਲੇ ਸਥਾਨ ‘ਤੇ ਮੌਜੂਦ ਲੋਕਾਂ ਅਤੇ ਪ੍ਰਸ਼ਾਸ਼ਨ ਨੇ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ ਅਤੇ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਕੁੱਲੂ ਜ਼ਿਲੇ ‘ਚ ਬੰਜਾਰ ਤੋਂ ਗਾੜਾਗੁਸ਼ੈਲੀ ਜਾ ਰਹੀ ਇੱਕ ਪ੍ਰਾਈਵੇਟ ਬੱਸ ਬਹੋਟ ਮੋੜ ਕੋਲ ਡੂੰਘੀ ਖੱਡ ‘ਚ ਡਿੱਗ ਗਈ। ਬੱਸ ‘ਚ 50 ਤੋਂ ਵੱਧ ਯਾਤਰੀ ਸੀ।
ਇਸ ਹਾਦਸੇ ‘ਚ ਜ਼ਖਮੀ ਲੋਕਾਂ ਦਾ ਬੰਜਾਰ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਅਤੇ ਗੰਭੀਰ ਜ਼ਖਮੀ ਲੋਕਾਂ ਨੂੰ ਕੁੱਲੂ ਜ਼ਿਲੇ ‘ਚ ਰੈਫਰ ਕਰ ਦਿੱਤਾ ਗਿਆ ਹੈ।
ਤਾਜਾ ਜਾਣਕਾਰੀ