ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਕਾਮਲੂਪਸ: ਅੱਜ ਦੇ ਸਮੇ ਵਿੱਚ ਹਰ ਕੋਈ ਆਪਣੇ ਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਲਈ ਵਿਦੇਸ਼ ਜਾਣਾ ਚਾਹੁੰਦਾ ਹੈ। ਜਿੱਥੇ ਜਾ ਕੇ ਉਹ ਆਪਣੇ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਚਾਹੁੰਦੇ ਹਨ। ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਦੇ ਸ਼ਹਿਰ ਕਾਮਲੂਪਸ ਵਿੱਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਮ੍ਰਿਤਕ ਵਿਦਿਆਰਥੀ ਸ਼ੁੱਕਰਵਾਰ ਵਾਲੇ ਦਿਨ ਆਪਣੇ ਦੋਸਤਾਂ ਨਾਲ ਥੋਮਪਸਨ ਨਦੀ ਵਿੱਚ ਤੈਰਾਕੀ ਕਰਨ ਲਈ ਗਿਆ ਸੀ, ਜਿੱਥੇ ਉਹ ਡੁੱਬ ਗਿਆ।
ਉਸਦੇ ਡੁੱਬਣ ਉਪਰਾਂਤ ਉਸਦੇ ਦੋਸਤਾਂ ਨੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਸ ਨੂੰ ਬਚਾਇਆ ਨਾ ਜਾ ਸਕਿਆ। ਉਨ੍ਹਾਂ ਨੇ ਇਸ ਘਟਨਾ ਦੀ ਜਾਣਕਾਰੀ ਤੁਰੰਤ ਹੀ ਪੁਲਿਸ ਨੂੰ ਦਿੱਤੀ। ਜਿਸਦੇ ਬਾਅਦ ਪੁਲਿਸ ਨੇ ਕਿਸ਼ਤੀਆਂ ਅਤੇ ਡਰੋਨ ਦੀ ਸਹਾਇਤਾ ਨਾਲ ਉਸ ਨੂੰ ਬਹੁਤ ਲੱਭਿਆ ਅਤੇ ਅਗਲੇ ਦਿਨ ਪੁਲਿਸ ਨੂੰ ਉਸਦੀ ਲਾਸ਼ ਮਿਲ ਗਈ। ਹਾਲੇ ਤੱਕ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਹਿਚਾਣ ਬਾਰੇ ਕੁਝ ਪਤਾ ਨਹੀਂ ਲੱਗਿਆ ਹੈ।
ਇਸ ਮਾਮਲੇ ਵਿੱਚ ਪੁਲਿਸ ਦਾ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਨਦੀ ਵਿੱਚ ਜਾ ਕੇ ਕੁਝ ਤਸਵੀਰਾਂ ਲੈ ਰਿਹਾ ਸੀ, ਜਿਸ ਕਾਰਨ ਉਸ ਦਾ ਪੈਰ ਫਿਸਲ ਗਿਆ ਅਤੇ ਪੈਰ ਫਿਸਲਣ ਕਾਰਨ ਉਸਦੀ ਨਦੀ ਵਿੱਚ ਡੁੱਬ ਕੇ ਮੌਤ ਹੋ ਗਈ। ਇਸ ਮਾਮਲੇ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਨਦੀਆਂ ਕੋਲ ਜਾਣ ਸਮੇਂ ਪੂਰਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ
ਜ਼ਿਕਰਯੋਗ ਹੈ ਕਿ ਜਿਆਦਾਤਰ ਅਜਿਹੇ ਮਾਮਲੇ ਉਸ ਸਮੇ ਦੇਖਣ ਨੂੰ ਮਿਲਦੇ ਹਨ ਜਦੋਂ ਲੋਕਾਂ ਨੂੰ ਤੈਰਾਕੀ ਕਰਨੀ ਨਹੀਂ ਆਉਂਦੀ ਅਤੇ ਉਹ ਤਾਂ ਵੀ ਨਦੀਆਂ ਵਿੱਚ ਤੈਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਹਾਦਸੇ ਬਾਰੇ ਦੱਸਦਿਆਂ ਕਾਮਲੂਪਸ ਦੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਬਹੁਤ ਦਰਦਨਾਕ ਹਾਦਸਾ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਥੋਮਪਸਨ ਰਿਵਰ ਯੂਨੀਵਰਸਿਟੀ ਵਿੱਚ ਪੜ੍ਹਦਾ ਸੀ ਅਤੇ ਇਸ ਨੌਜਵਾਨ ਦਾ ਪਰਿਵਾਰ ਭਾਰਤ ਵਿੱਚ ਰਹਿੰਦਾ ਹੈ।
ਤਾਜਾ ਜਾਣਕਾਰੀ