BREAKING NEWS
Search

ਹੁਣੇ ਹੁਣੇ ਸ਼ਾਮੀ ਕੈਪਟਨ ਨੇ ਕਰੱਤਾ ਵਡਾ ਐਲਾਨ ਲੋਕਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਸ਼ਾਮੀ ਕੈਪਟਨ ਨੇ ਕਰੱਤਾ ਵਡਾ ਐਲਾਨ ਲੋਕਾਂ ਨੂੰ ਦਿੱਤਾ ਇਹ ਵੱਡਾ ਤੋਹਫ਼ਾ

ਚੰਡੀਗੜ੍ਹ: 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ । ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ PSPCL ਅਤੇ PSTCL ਵੱਲੋਂ ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੇਣ ਨੂੰ ਲੈ ਕੇ ਇੱਕ ਮੀਟਿੰਗ ਕੀਤੀ ਗਈ ਸੀ । ਜਿਸਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ । ਇਸ ਕੀਤੀ ਗਈ ਮੀਟਿੰਗ ਦੌਰਾਨ 14,000 ਮੈਗਾਵਾਟ ਦੀ ਮੰਗ ਨਾਲ ਨਿਪਟਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ।

ਗਰਮੀਆਂ ਦੇ ਮੌਸਮ ਦੌਰਾਨ ਮੁੱਖ ਮੰਤਰੀ ਵੱਲੋਂ ਸੂਬੇ ਦੇ ਸਾਰੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਲਈ ਬਿਜਲੀ ਕੰਪਨੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ । ਬਿਜਲੀ ਕੰਪਨੀਆਂ ਦੇ ਅਧਿਕਾਰੀਆਂ ਨੇ ਇਸ ਮੀਟਿੰਗ ਦੌਰਾਨ ਦੱਸਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਵਧੀਆ ਹੈ ਜੋ ਹਾਈਡ੍ਰੋ ਉਤਪਾਦਨ ਲਈ ਬਹੁਤ ਮਦਦਗਾਰ ਹੋਵੇਗਾ । ਉਨ੍ਹਾਂਨੇ ਦੱਸਿਆ ਕਿ ਖੁਦ ਦੇ ਹਾਈਡ੍ਰੋ ਤੋਂ 1000 ਮੈਗਾਵਾਟ, ਖੁਦ ਦੇ ਥਰਮਲ ਤੋਂ 1760 ਮੈਗਾਵਾਟ,ਪੰਜਾਬ ਵਿੱਚ ਆਈਪੀਪੀ ਤੋਂ 3370 ਮੈਗਾਵਾਟ ਬਿਜਲੀ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਗਰਮੀਆਂ ਦੇ ਮੌਸਮ ਵਿੱਚ ਕਿਸੇ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।

ਦਰਅਸਲ, ਵਿੱਤੀ ਸਾਲ 2018-19 ਵਿੱਚ ਸੂਬੇ ਦੇ 34,52,600 ਖਪਤਕਾਰਾਂ ਨੂੰ 8855 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ ਅਤੇ ਇਸੇ ਨੂੰ ਦੇਖਦੇ ਹੋਏ ਸਾਲ 2019-20 ਦੌਰਾਨ 37,40,348 ਖਪਤਕਾਰਾਂ ਨੂੰ 9674 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ । ਜਿਸ ਨਾਲ ਐੱਸਸੀ, ਗ਼ੈਰਐੱਸਸੀ ਬੀਪੀਐਲ ਅਤੇ ਬੀਸੀ ਘਰੇਲੂ ਖਪਤਕਾਰਾਂ ਨੂੰ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ । ਇਸ ਤੋਂ ਇਲਾਵਾ ਸੂਬੇ ਵਿੱਚ ਖੇਤੀਬਾੜੀ ਲਈ14 ਲੱਖ ਟਿਊਬਵੈਲਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ ।

ਦੱਸ ਦੇਈਏ ਕਿ ਇਸ ਸਾਲ ਪੰਜਾਬ ਸਰਕਾਰ 1,44,000 ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਮੁਹੱਈਆ ਕਰਵਾ ਰਹੀ ਹੈ । ਜਿਸ ਵਿੱਚ ਤਕਰੀਬਨ 1,05,000 ਛੋਟੇ ਬਿਜਲੀ ਖਪਤਕਾਰਾਂ ਤੋਂ ਪ੍ਰਤੀ ਯੂਨਿਟ 4.99 ਰੁਪਏ ਦੀ ਦਰ ਨਾਲ ਵਸੂਲੇ ਜਾ ਰਹੇ ਹਨ ।



error: Content is protected !!