BREAKING NEWS
Search

ਹੁਣੇ ਹੁਣੇ ਸ਼ਾਮੀ ਪੰਜਾਬ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਸ਼ਿਆਰਪੁਰ: ਜ਼ਿਲ੍ਹੇ ਦੇ ਕਸਬੇ ਗੜ੍ਹਸ਼ੰਕਰ ਵਿੱਚ ਕਾਰ ਦੇ ਟਿੱਪਰ ਨਾਲ ਟਕਰਾਅ ਜਾਣ ਦੀ ਖ਼ਬਰ ਹੈ। ਇਸ ਦੁਰਘਟਨਾ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ, ਜੋ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਪਰਤਿਆ ਸੀ। ਮ੍ਰਿਤਕ ਦੀ ਪਛਾਣ ਗੜ੍ਹਸ਼ੰਕਰ ਦੇ ਪਿੰਡ ਥਾਣਾ ਦੇ ਰਹਿਣ ਵਾਲੇ 35 ਸਾਲਾ ਹਰਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਬੰਗਾ ਨੂੰ ਜਾ ਰਿਹਾ ਮਿੱਟੀ ਨਾਲ ਭਰਿਆ ਟਿੱਪਰ ਜਦ ਪਿੰਡ ਫ਼ਤਹਿਪੁਰ ਕੋਲ ਪਹੁੰਚਿਆ ਤਾਂ ਬੰਗਾ ਤੋਂ ਗੜ੍ਹਸ਼ੰਕਰ ਨੂੰ ਆ ਰਹੀ ਸਵਿਫਟ ਕਾਰ ਨਾਲ ਇਸ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਗੱਡੀ ਦੇ ਪਰਖ਼ੱਚੇ ਉੱਡ ਗਏ ਅਤੇ ਮ੍ਰਿਤਕ ਦੀ ਲਾਸ਼ ਨੂੰ ਗੱਡੀ ਨੂੰ ਤੋੜ ਕੇ ਕੱਢਿਆ ਗਿਆ।

ਗੜ੍ਹਸ਼ੰਕਰ ਦੇ ਥਾਣਾ ਮੁਖੀ ਗਗਨਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਵਿਆਹ ਸਮਾਗਮ ਤੋਂ ਘਰ ਵਾਪਸ ਰਿਹਾ ਸੀ। ਟਿੱਪਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਗੜ੍ਹਸ਼ੰਕਰ ਦੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।error: Content is protected !!