ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਨਵੀਂ ਦਿੱਲੀ— ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਹਾਲਤ ਬੇਹੱਦ ਗੰਭੀਰ । ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ,
ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੋ ਗਈ ਸੀ ਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
5 ਡਾਕਟਰਾਂ ਦੀ ਟੀਮ ਵਲੋਂ ਸੁਸ਼ਮਾ ਸਵਰਾਜ ਦੀ ਦੇਖਭਾਲ ਕੀਤੀ ਜਾ ਰਹੀ ਸੀ ਪਰ ਇਲਾਜ ਦੌਰਾਨ ਸੁਸ਼ਮਾ ਸਵਰਾਜ ਦੀ ਮੌਤ ਹੋ ਗਈ। ਮੌਤ ਦੀ ਖਬਰ ਮਿਲਦੇ ਹੀ ਕੇਂਦਰੀ ਮੰਤਰੀਆਂ ਦਾ ਏਮਜ਼ ਪੁੱਜਣਾ ਸ਼ੁਰੂ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਿੰਘ ਰਾਠੋਰ, ਨੀਤੀਨ ਗਡਕਰੀ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਏਮਜ਼ ਹਸਪਤਾਲ ਪਹੁੰਚ ਗਏ।
14 ਫਰਵਰੀ 1952 ਵਿਚ ਪੈਦਾ ਹੋਈ ਸੁਸ਼ਮਾ ਸਵਾਰਜ ਭਾਜਪਾ ਦੀ ਦਿੱਗਜ ਨੇਤਾ ਸੀ। ਕੇਂਦਰ ਵਿਚ ਮੋਦੀ ਦੀ ਪਹਿਲੀ ਪੰਜ ਸਾਲ ਦੀ ਪਾਰੀ ਦੌਰਾਨ ਉਹ ਵਿਦੇਸ਼ ਮੰਤਰੀ ਦੇ ਅਹੁੱਦੇ ਉਤੇ ਰਹੀ। ਇੰਦਰਾ ਗਾਂਧੀ ਤੋਂ ਬਾਅਦ ਦੇਸ਼ ਦੀ ਦੂਜੀ ਮਹਿਲਾ ਵਿਦੇਸ਼ ਮੰਤਰੀ ਬਣਨ ਦਾ ਉਨ੍ਹਾਂ ਨੂੰ ਮਾਣ ਹਾਸਲ ਹੋਇਆ ਸੀ। ਸੁਸ਼ਮਾ ਸਵਰਾਜ 7 ਵਾਰ ਸੰਸਦ ਮੈਂਬਰ ਤੇ ਤਿੰਨ ਵਾਰ ਵਿਧਾਇਕ ਚੁਣੀ ਜਾ ਚੁੱਕੀ ਹੈ। ਹਰਿਆਣਾ ਤੋਂ 25 ਸਾਲ ਦੀ ਉਮਰ ਵਿਚ ਸਭ ਤੋਂ ਨੌਜਵਾਨ ਵਿਧਾਇਕ ਰਹਿ ਚੁੱਕੀ ਹੈ।
ਤਾਜਾ ਜਾਣਕਾਰੀ