BREAKING NEWS
Search

ਹੁਣੇ ਹੁਣੇ ਹਾਈਕੋਰਟ ‘ਚ ਪੁੱਜਾ ਫਤਿਹਵੀਰ ਦਾ ਮਾਮਲਾ,ਪ੍ਰਸ਼ਾਸਨ ਨੂੰ ਹੁਣ ਪੈਣਗੀਆਂ ਭਾਜੜਾਂ ਦੇਖੋ ਪੂਰੀ ਖਬਰ

ਹਾਈਕੋਰਟ ‘ਚ ਪੁੱਜਾ ਫਤਿਹਵੀਰ ਦੀ ਮੌਤ ਦਾ ਮਾਮਲਾ

ਵਕੀਲ ਪਰਵਿੰਦਰ ਸੇਖੋਂ ਨੇ ਦਾਇਰ ਕੀਤੀ ਪਟੀਸ਼ਨ:ਚੰਡੀਗੜ੍ਹ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ ‘ਚ ਬੋਰਵੈੱਲ ਵਿਚ ਡਿੱਗੇ 2 ਸਾਲਾ ਮਾਸੂਮ ਫਤਹਿਵੀਰ ਸਿੰਘ ਨੂੰ ਜਿਊਂਦਾ ਬਾਹਰ ਕੱਢਣ ‘ਚ ਅਸਫਲ ਰਹੀ ਸੂਬਾ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਲੋਕਾਂ ਵੱਲੋਂ ਭਾਰੀ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।ਜਿਸ ਤੋਂ ਬਾਅਦ ਬੋਰਵੈੱਲ ‘ਚ ਡਿੱਗਣ ਕਾਰਨ ਦੋ ਸਾਲਾ ਮਾਸੂਮ ਬੱਚੇ ਫਤਿਹਵੀਰ ਸਿੰਘ ਦੀ ਹੋਈ ਮੌਤ ਦਾ ਮਾਮਲਾ ਹੁਣ ਹਾਈਕੋਰਟ ‘ਚ ਪੁੱਜ ਗਿਆ ਹੈ।

ਇਸ ਦੇ ਲਈ ਵਕੀਲ ਪਰਵਿੰਦਰ ਸੇਖੋਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇੱਕ ਰਿੱਟ ਦਾਇਰ ਕੀਤੀ ਗਈ ਹੈ।ਇਸ ਪਟੀਸ਼ਨ ਵਿੱਚ ਫਤਿਹ ਦੇ ਰੇਸਕਿਊ ਆਪਰੇਸ਼ਨ ਦੀ ਜਾਣਕਾਰੀ ਦਿੰਦੇ ਹੋਏ ਨਿਰਦੇਸ਼ ਜਾਰੀ ਕਰਨ ਦੀ ਅਪੀਲ ਕੀਤੀ ਹੈ।ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਨੂੰ ਸੋਮਵਾਰ ਨੂੰ ਸੁਣਨ ਦੀ ਹਾਮੀ ਭਰੀ ਹੈ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਜਿਸ ਨੂੰ ਅਖ਼ੀਰ 6 ਦਿਨਾਂ ਬਾਅਦ ਮੰਗਲਵਾਰ ਨੂੰ ਬੋਰਵੈਲ ਵਿਚੋਂ ਮ੍ਰਿਤਕ ਬਾਹਰ ਕੱਢਿਆ ਗਿਆ।

ਜਿਸ ਤੋਂ ਬਾਅਦ ਲੋਕਾਂ ਵੱਲੋਂ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਉਤੇ ਦੋਸ਼ ਲਗਾਏ ਜਾ ਰਹੇ ਹਨ, ਉਨ੍ਹਾਂ ਗੰਭੀਰਤਾ ਨਾਲ ਨਹੀਂ ਲਿਆ।ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਨੂੰ ਸਮੇਂ ਸਿਰ ਬਾਹਰ ਨਹੀਂ ਕੱਢਿਆ ਜਾ ਸਕਿਆ, ਜਿਸ ਕਾਰਨ ਉਸਦੀ ਮੌਤ ਹੋਈ ਹੈ।



error: Content is protected !!