BREAKING NEWS
Search

ਹੁਣੇ ਹੁਣੇ 17 ਤਰੀਕ ਬਾਰੇ ਬਲਬੀਰ ਰਾਜੇਵਾਲ ਨੇ ਕਰਤਾ ਇਹ ਵੱਡਾ ਐਲਾਨ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਖੇਤੀ ਕਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨਾਂ ਵੱਲੋਂ ਸੰਘਰਸ਼ ਪਿਛਲੇ ਸਾਲ ਨਵੰਬਰ ਤੋਂ ਆਰੰਭ ਕੀਤਾ ਗਿਆ ਸੀ, ਜੋ ਦਿੱਲੀ ਦੀਆਂ ਸਰਹੱਦਾਂ ਉਪਰ ਅੱਜ ਵੀ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਹੁਣ ਤੱਕ ਕੇਂਦਰ ਸਰਕਾਰ ਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ ਉੱਥੇ ਹੀ ਕਿਸਾਨਾਂ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਪਰ ਕੇਂਦਰ ਸਰਕਾਰ ਆਪਣੇ ਅੜੀਅਲ ਰਵਈਏ ਉਪਰ ਅੜੀ ਹੋਈ ਹੈ।

ਹੁਣ 17 ਤਰੀਕ ਬਾਰੇ ਬਲਬੀਰ ਰਾਜੇਵਾਲ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਕਿਸਾਨ ਆਗੂਆਂ ਵੱਲੋਂ ਇਸ ਖੇਤੀ ਸੰਘਰਸ਼ ਨੂੰ ਲਗਾਤਾਰ ਕਾਮਯਾਬ ਬਣਾਉਣ ਲਈ ਕੋਈ ਨਾ ਕੋਈ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ। ਹੁਣ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ 17 ਤਰੀਕ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਲੋਕ ਸਭਾ ਮੈਂਬਰਾਂ ਦੇ ਨਾਂ ਇਕ ਵੋਟਰ ਵਿਪ ਜਾਰੀ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ। ਜਿਸ ਵਿਚ ਉਨ੍ਹਾਂ ਸਿਆਸੀ ਪਾਰਟੀਆਂ ਦੇ ਲੋਕ ਸਭਾ ਮੈਂਬਰਾਂ ਨੂ ਇਹ ਆਖਿਆ ਜਾਵੇਗਾ ਕਿ ਤੁਸੀਂ ਲੋਕਾਂ ਦੀਆਂ ਵੋਟਾਂ ਲੈ ਕੇ ਸੰਸਦ ਮੈਂਬਰ ਬਣੇ ਹੋ ਪਰ ਤੁਹਾਡੇ ਵੱਲੋਂ ਕਿਸਾਨਾਂ ਦੀ ਆਵਾਜ਼ ਬੁਲੰਦ ਨਹੀਂ ਕੀਤੀ ਜਾ ਰਹੀ।

ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਅਸੀਂ ਸਾਰੇ ਸੰਸਦ ਮੈਂਬਰਾਂ ਨੂੰ ਹਦਾਇਤ ਕਰਾਂਗੇ ਕਿ ਉਹ ਖੁਦ ਸੈਸ਼ਨ ਦਾ ਵਾਕ ਆਊਟ ਨਾ ਕਰਨ ਕਿਉਂਕਿ ਇਸ ਤਰਾਂ ਸਰਕਾਰ ਨੂੰ ਆਪਣੀਆਂ ਨੀਤੀਆਂ ਲਾਗੂ ਕਰਨ ਦਾ ਮੌਕਾ ਮਿਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧ ਕਰਨ ਤੇ ਹਾਊਸ ਵਿੱਚੋਂ ਮੁਅੱਤਲ ਕਰ ਦਿੱਤਾ ਜਾਂਦਾ ਹੈ ਤਾਂ ਮੁੜ ਜਾ ਕੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੋਕ ਸਭਾ ਮੈਂਬਰਾਂ ਨੂੰ ਕਿਹਾ ਜਾਵੇਗਾ ਕਿ ਉਹ ਸੰਸਦ ਦੇ ਇਜਲਾਸ ਦੌਰਾਨ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਦਬਾਅ ਪਾਉਣ ਤੇ ਉਦੋਂ ਤੱਕ ਜਦੋਂ ਤੱਕ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਰੋਸਾ ਨਹੀ ਦਿੰਦੀ।

ਉਨ੍ਹਾਂ ਕਿਹਾ ਕਿ ਵੋਟਰ ਵਿਪ ਵਿਚ ਚਿਤਾਵਨੀ ਦਿੱਤੀ ਜਾਵੇਗੀ ਕਿ ਜੇਕਰ ਹੁਣ ਵੀ ਤੁਹਾਡੀਆਂ ਪਾਰਟੀਆਂ ਜਾਂ ਤੁਸੀਂ ਕਿਸਾਨਾਂ ਦੇ ਹੱਕ ਲਈ ਸੰਸਦ ਵਿਚ ਅਵਾਜ਼ ਨਾ ਚੁੱਕੀ ਤਾਂ ਆਉਣ ਵਾਲੇ ਸਮੇਂ ਵਿੱਚ ਭਾਜਪਾ ਆਗੂਆਂ ਵਾਂਗ ਉਹਨਾਂ ਦਾ ਵਿਰੋਧ ਵੀ ਕੀਤਾ ਜਾਵੇਗਾ। ਕਿਉਂਕਿ ਪਿਛਲੇ 7 ਮਹੀਨਿਆਂ ਤੋਂ ਕਿਸਾਨ ਲਗਾਤਾਰ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਇਨਸਾਫ਼ ਦੀ ਮੰਗ ਕਰ ਰਹੇ ਹਨ।error: Content is protected !!