BREAKING NEWS
Search

ਹੁਣ ਪੰਜਾਬ ਚ ਵਿਆਹਾਂ ਲਈ ਕੈਪਟਨ ਨੇ ਜਾਰੀ ਕੀਤਾ ਇਹ ਹੁਕਮ – ਹੋ ਜਾਵੋ ਸਾਵਧਾਨ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਪਿਛਲੇ ਦੋ ਮਹੀਨਿਆਂ ਤੋਂ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਉਥੇ ਹੀ ਸੂਬੇ ਦੇ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਹਾਲਾਤ ਕਾਬੂ ਹੇਠ ਰਹਿਣ। ਲੋਕਾਂ ਦੀ ਸੰਖਿਆ ਨੂੰ ਦੇਖਦੇ ਹੋਏ ਸਭ ਤੋਂ ਵੱਧ ਹੋਣ ਵਾਲੇ ਜਿਲ੍ਹਿਆ ਵਿੱਚ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਜਿਸ ਨੂੰ ਸਰਕਾਰ ਵੱਲੋਂ 30 ਅਪ੍ਰੈਲ ਤੱਕ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਤਾਂ ਜੋ ਕਰੋਨਾ ਤੇ ਪ੍ਰਸਾਰ ਨੂੰ ਸੂਬੇ ਅੰਦਰ ਹੋਣ ਤੋਂ ਰੋਕਿਆ ਜਾ ਸਕੇ।

ਪਹਿਲਾ ਹੀ ਯੂ ਕੇ ਸਟਰੇਨ ਦੇ ਕੇਸ ਮਿਲਣ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਜੋ ਕਿ ਪਹਿਲੀ ਕਰੋਨਾ ਵਾਇਰਸ ਦੇ ਮੁਕਾਬਲੇ ਤੇਜ਼ੀ ਨਾਲ ਫੈਲਦਾ ਹੈ। ਇਨ੍ਹਾਂ ਸਾਰੇ ਕੇਸਾਂ ਨੂੰ ਦੇਖਦੇ ਹੀ ਸੂਬਾ ਸਰਕਾਰ ਵੱਲੋਂ ਚੌਕਸੀ ਵਧਾਈ ਜਾ ਰਹੀ ਹੈ। ਤਾਂ ਜੋ ਸੂਬੇ ਦੇ ਲੋਕਾਂ ਨੂੰ ਇਸ ਕਰੋਨਾ ਦੇ ਪ੍ਰਭਾਵ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ ਅਤੇ ਬੱਚਿਆਂ ਦੀ ਪੜ੍ਹਾਈ ਲਗਾਤਾਰ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਹੁਣ ਪੰਜਾਬ ਵਿੱਚ ਵਿਆਹਾਂ ਲਈ ਕੈਪਟਨ ਨੇ ਜਾਰੀ ਕੀਤਾ ਹੈ ਇਹ ਹੁਕਮ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਸਮਾਜਿਕ ਧਾਰਮਿਕ ਇਕੱਠਾਂ ਵਿੱਚ ਲੋਕਾਂ ਦੀ ਗਿਣਤੀ ਨੂੰ ਘੱਟ ਕੀਤਾ ਗਿਆ ਹੈ। ਤਾਂ ਜੋ ਲੋਕ ਇੱਕ-ਦੂਜੇ ਦੇ ਸੰਪਰਕ ਵਿੱਚ ਘਟ ਆਉਣ ਜਿਸ ਨਾਲ ਕਰੋਨਾ ਦਾ ਪਰਸਾਰ ਹੋਣ ਤੋਂ ਬਚਾਅ ਹੋ ਸਕਦਾ ਹੈ। ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪੰਜਾਬ ਵਿਚ ਵਿਆਹ ਸਮਾਗਮ, ਸੰਸਕਾਰ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਕਮੀ ਕੀਤੀ ਗਈ ਹੈ ।

ਇਹ ਗਿਣਤੀ ਹੁਣ ਇਨਡੋਰ 50 ਅਤੇ ਆਓਟਡੋਰ 100 ਕਰ ਦਿੱਤੀ ਗਈ ਹੈ। ਘਰਾਂ ਵਿਚ ਵਿਆਹ ਸਮੇਂ 50 ਤੋਂ ਵਧੇਰੇ ਲੋਕ ਇਕੱਠੇ ਨਹੀਂ ਹੋ ਸਕਣਗੇ। ਇਸ ਤਰ੍ਹਾਂ ਅਗਰ ਵਿਆਹ , ਜਾਂ ਹੋਰ ਸਮਾਗਮ ਘਰ ਤੋਂ ਬਾਹਰ ਕੀਤਾ ਜਾਂਦਾ ਹੈ ਤਾਂ ਉਸ ਵਿੱਚ 100 ਵਿਅਕਤੀ ਹੀ ਸ਼ਾਮਲ ਹੋ ਸਕਦੇ ਹਨ। ਅਗਰ ਕੋਈ ਵੀ ਵਿਅਕਤੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ।



error: Content is protected !!