BREAKING NEWS
Search

ਹੁਣ ਫਿਰ ਫਟਿਆ ਬਦਲ ਹੋਈ ਭਾਰੀ ਤਬਾਹੀ ਮਚੀ ਹਾਹਾਕਾਰ – ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ

ਲੋਕਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਿਆ, ਜਿੱਥੇ ਇਸ ਗਰਮੀ ਕਾਰਨ ਸਭ ਪਾਸੇ ਹਾਹਾਕਾਰ ਮਚੀ ਹੋਈ ਸੀ। ਉਥੇ ਹੀ ਬਿਜਲੀ ਸਪਲਾਈ ਵਿੱਚ ਲੱਗਣ ਵਾਲੇ ਵੱਡੇ ਵੱਡੇ ਕੱਟਾਂ ਨੇ ਲੋਕਾਂ ਦੀ ਇਸ ਸਮੱਸਿਆ ਨੂੰ ਹੋਰ ਵਧਾ ਦਿੱਤਾ ਸੀ। ਕਿਸਾਨਾਂ ਨੂੰ ਵੀ ਭਰਪੂਰ ਮਾਤਰਾ ਵਿਚ ਫ਼ਸਲ ਨੂੰ ਪਾਣੀ ਦੇਣ ਵਾਸਤੇ ਬਿਜਲੀ ਦੀ ਸਪਲਾਈ ਨਹੀਂ ਮਿਲ ਰਹੀ ਸੀ। ਇਨ੍ਹਾਂ ਸਾਰੀਆਂ ਮੁਸ਼ਕਲਾਂ ਦਾ ਹੱਲ ਹੋਇਆ ਬਰਸਾਤ ਹੋਣ ਦੇ ਨਾਲ। ਇੱਥੇ ਹੀ ਮੌਸਮ ਦੀ ਤਬਦੀਲੀ ਨਾਲ ਕਈ ਜਗ੍ਹਾ ਤੇ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਈਆਂ। ਜਿੱਥੇ ਪਿਛਲੇ ਦਿਨੀਂ ਹਿਮਾਚਲ ਦੇ ਵਿੱਚ ਭਾਰੀ ਬਰਸਾਤ ਅਤੇ ਬੱਦਲ ਫਟਣ ਕਾਰਨ ਲੋਕਾਂ ਨੂੰ ਹੜ੍ਹ ਵਾਲੀ ਸਥਿਤੀ ਦਾ ਸਾਹਮਣਾ ਕਰਨਾ ਪਿਆ ਸੀ।

ਹੁਣ ਫਿਰ ਬੱਦਲ ਫਟਣ ਕਾਰਨ ਭਾਰੀ ਤਬਾਹੀ ਹੋਈ ਤੇ ਹਾਹਾਕਾਰ ਮਚ ਗਈ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜਿਲੇ ਦੇ ਆਨੀ ਵਿੱਚ ਫਿਰ ਤੋਂ ਬੱਦਲ ਫਟਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਬੱਦਲ ਫਟਣ ਕਾਰਨ ਹੜ੍ਹ ਆ ਗਿਆ ਹੈ , ਉਥੇ ਹੀ ਭਾਰੀ ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਗਿਆ ਹੈ ਕਿ ਹੋਈ ਬਰਸਾਤ ਕਾਰਨ ਸ਼ਨੀਵਾਰ ਸਵੇਰ ਤੋਂ ਦੁਪਿਹਰ ਤੱਕ ਤਿੰਨ ਵਜੇ ਤੱਕ ਕਈ ਇਲਾਕਿਆਂ ਵਿੱਚ ਢਿੱਗਾਂ ਡਿੱਗਣ ਦੀਆਂ ਖਬਰਾਂ ਸਾਹਮਣੇ ਆਈਆਂ।

ਉੱਥੇ ਹੀ ਪਹਾੜਾਂ ਤੋਂ ਲਗਾਤਾਰ ਪੱਥਰ ਡਿੱਗਣ ਕਾਰਨ ਕਈ ਸੜਕਾਂ ਆਵਾਜਾਈ ਲਈ ਬੰਦ ਹੋ ਗਈਆਂ ਹਨ ਪਰ ਖੁਸ਼ੀ ਦੀ ਗੱਲ ਇਹ ਹੈ ਕਿ ਇਸ ਵਿੱਚ ਕਿਸੇ ਵੀ ਮੋਟਰ ਗੱਡੀ ਦਾ ਨੁਕਸਾਨ ਨਹੀਂ ਹੋਇਆ ਤੇ ਕਿਸੇ ਨੂੰ ਕੋਈ ਜਾਨੀ ਨੁਕਸਾਨ ਵੀ ਨਹੀਂ ਪਹੁੰਚਿਆ ਹੈ। ਕੱਲ ਦੁਪਹਿਰ ਦੇ ਸਮੇਂ ਇੱਕ ਗੱਡੀ ਢਿਗਾਂ ਦੀ ਲਪੇਟ ਵਿੱਚ ਆ ਗਈ ਸੀ ਜਿਸ ਵਿੱਚ ਕੁਝ ਸੈਲਾਨੀ ਸਵਾਰ ਸਨ। ਪ੍ਰਸ਼ਾਸਨ ਨੇ 20 ਪਰਿਵਾਰਾਂ ਨੂੰ ਆਪਣੇ ਮਕਾਨ ਖਾਲੀ ਕਰਨ ਲਈ ਕਿਹਾ ਹੈ। ਵੱਖ ਵੱਖ ਪਿੰਡਾਂ ਵਿੱਚ ਢਿੱਗਾਂ ਡਿੱਗਣ ਕਾਰਨ ਲੋਕਾਂ ਵਿਚ ਡਰ ਦਾ ਮਹੌਲ ਪਾਇਆ ਜਾ ਰਿਹਾ ਹੈ।

ਇਸਦੇ ਨਾਲ ਹੀ ਖਾਦਵੀ, ਸਰਟ ਅਤੇ ਤਰਾਲਾ ਪਿੰਡ ਵਿੱਚ ਕਈ ਲੋਕਾਂ ਦੇ ਬਗੀਚਿਆਂ ਵਿੱਚ ਢਿੱਗਾ ਦੇ ਆ ਜਾਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਉਥੇ ਹੀ ਬੱਦਲ ਫਟਣ ਦੇ ਕਾਰਨ ਜਿੱਥੇ ਭਾਰੀ ਨੁਕਸਾਨ ਹੋਇਆ ਹੈ ਉੱਥੇ ਹੀ ਦੋ ਮੋਟਰ ਗੱਡੀਆਂ ਵੀ ਹੜ ਦੇ ਪਾਣੀ ਵਿੱਚ ਰੁੜ ਗਈਆਂ ਹਨ।



error: Content is protected !!